08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਤਿਉਹਾਰ ਭਾਈਚਾਰਕ ਸਾਂਝ ਵਧਾਉਂਦੇ ਹਨ-ਤਲਵੰਡੀ ਜੱਟਾਂ

ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈ. ਪੀ.

ਅਸ਼ੋਕ ਬਾਂਠ ਰੱਤੇਵਾਲ ਤੇ ਸ਼ੁਭਾਸ਼ ਬਾਂਠ ਰੱਤੇਵਾਲ 08-11-2026
ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈ. ਪੀ. ਐਸ) ਅਤੇ ਸੀਨੀਅਰ ਭਾਜਪਾ ਆਗੂ ਸ਼ੁਭਾਸ਼ ਬਾਂਠ ਰੱਤੇਵਾਲ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ 3 ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਮੋੜ ਹੈ ਅਤੇ ਇਸ ਨਾਲ ‘ਆਪ’ ਦੀ ਅੰਦਰੂਨੀ ਸਥਿਤੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਅਤੇ ਇਮਾਨਦਾਰ ਰਾਜਨੀਤੀ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਪਾਰਟੀ ਦੇ ਆਪਣੇ ਹੀ ਆਗੂ ਹੁਣ ਉਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਦੂਸਰੀਆਂ ਪਾਰਟੀਆਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁੜਨਾ ਆਪ ਲਈ ਵੱਡਾ ਸਿਆਸੀ ਝਟਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਐੱਨ. ਡੀ.ਏ. ਦੀ ਸਰਕਾਰ ਬਣਾਉਣ ਦਾ ਸੰਕਲਪ ਸੂਬੇ ਲਈ ਨਵੀਂ ਉਮੀਦ ਹੈ।
ਪਿਛਲੀ ਖ਼ਬਰ ਭਾਜਪਾ ਆਗੂ ਚੇਤ ਰਾਮ ਰਤਨ ਦੀ ਬੰਗਾ ਹਲਕੇ ਤੋਂ ਭਾਜਪਾ-ਉਮੀਦਵਾਰ ਦੀ ਦਾਅਵੇਦਾਰੀ ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਜਾਨੀ ਬਚਾਅ ਗਊਸ਼ਾਲਾ ਆਦੋਆਣਾ ਵਿਖੇ ਕਰਵਾਈ ਸ੍ਰੀਮਦ ਭਾਗਵਤ ਕਥਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।