08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਦੀਪ ਭਾਟੀਆ ਸੋਨੂੰ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਕਾਠਗੜ੍ਹ , 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਦੇ ਤਿਉਹਾਰ ਦੇ ਮੌਕੇ ‘ਤੇ ਸਿਆਸੀ ਅਤੇ ਸਮਾਜਿਕ ਮਿਲਣੀਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਭਾਜਪਾ ਆਗੂ ਅਤੇ ਓ.

ਅਜੀਤ ਡੈਸਕ 08-11-2026
ਕਾਠਗੜ੍ਹ , 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਦੇ ਤਿਉਹਾਰ ਦੇ ਮੌਕੇ ‘ਤੇ ਸਿਆਸੀ ਅਤੇ ਸਮਾਜਿਕ ਮਿਲਣੀਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਭਾਜਪਾ ਆਗੂ ਅਤੇ ਓ.ਬੀ.ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸਨੇਹ ਪੂਰਵਕ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਦੀਪ ਭਾਟੀਆ ਸੋਨੂੰ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦੀਵਾਲੀ ਦੇ ਪਾਵਨ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਵਿਚਕਾਰ ਇਹ ਮੁਲਾਕਾਤ ਬੇਹੱਦ ਨਿੱਘੇ ਅਤੇ ਸਨੇਹ ਭਰੇ ਮਾਹੌਲ ਵਿੱਚ ਹੋਈ। ਇਸ ਮੌਕੇ ਪੰਜਾਬ ਦੀ ਬਿਹਤਰੀ, ਖੁਸ਼ਹਾਲੀ, ਤਰੱਕੀ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ ਗਈਆਂ। ਸੰਦੀਪ ਭਾਟੀਆ ਸੋਨੂੰ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਰਕਰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਹੇ ਹਨ। ਅੰਤ ਵਿੱਚ ਸੰਦੀਪ ਭਾਟੀਆ ਸੋਨੂੰ ਨੇ ਸਮੂਹ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ‘ ਆਪ’ ਵਲੋਂ ਦੂਜੀ ਵਾਰ ਟਿਕਟ ਮਿਲਣ ਤੋਂ ਬਾਅਦ ਵਿਧਾਇਕ ਸੰਤੋਸ਼ ਕਟਾਰੀਆ ਨੇ ਡੇਰਾ ਬਾਉੜੀ ਸਾਹਿਬ ਵਿਖੇ ਟੇਕਿਆ ਮੱਥਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।