1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ-ਇੰਦਰਜੀਤ ਸਿੰਘ ਕਾਹਲੋਂ
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਕਾਹਲੋਂ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲੇਆਮ ਦੀ 42ਵੀਂ ਬਰਸੀ ਮੌਕੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਵੰਬਰ 1984 ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਅਜਿਹਾ ਕਾਲਾ ਅਧਿਆਇ ਹੈ, ਜਿਸ ਨੂੰ ਨਾ ਸਿੱਖ ਕੌਮ ਕਦੇ ਭੁੱਲ ਸਕਦੀ ਹੈ ਅਤੇ ਨਾ ਹੀ ਇਤਿਹਾਸ ’ਚੋਂ ਮਿਟਾਇਆ ਜਾ ਸਕਦਾ ਹੈ। ਸ.
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਕਾਹਲੋਂ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲੇਆਮ ਦੀ 42ਵੀਂ ਬਰਸੀ ਮੌਕੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਵੰਬਰ 1984 ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਅਜਿਹਾ ਕਾਲਾ ਅਧਿਆਇ ਹੈ, ਜਿਸ ਨੂੰ ਨਾ ਸਿੱਖ ਕੌਮ ਕਦੇ ਭੁੱਲ ਸਕਦੀ ਹੈ ਅਤੇ ਨਾ ਹੀ ਇਤਿਹਾਸ ’ਚੋਂ ਮਿਟਾਇਆ ਜਾ ਸਕਦਾ ਹੈ। ਸ. ਕਾਹਲੋਂ ਨੇ ਕਿਹਾ ਕਿ ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ, ਅਨੇਕਾਂ ਘਰਾਂ ਅਤੇ ਕਾਰੋਬਾਰਾਂ ਨੂੰ ਅੱਗਾਂ ਲਗਾਈਆਂ ਗਈਆਂ ਅਤੇ ਸੈਂਕੜੇ ਪਰਿਵਾਰਾਂ ਦੀਆਂ ਖ਼ੁਸ਼ੀਆਂ ਸਦਾ ਲਈ ਉਜਾੜ ਦਿੱਤੀਆਂ ਗਈਆਂ। ਇਸ ਕਤਲੇਆਮ ਦੌਰਾਨ ਮਾਵਾਂ ਦੇ ਪੁੱਤ, ਭੈਣਾਂ ਦੇ ਵੀਰ ਅਤੇ ਬੱਚਿਆਂ ਦੇ ਪਿਤਾ ਉਨ੍ਹਾਂ ਤੋਂ ਖੋਹ ਲਏ ਗਏ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਆਜ਼ਾਦ ਭਾਰਤ ਵਿਚ ਇਕ ਘੱਟਗਿਣਤੀ ਭਾਈਚਾਰੇ ਨੂੰ ਅਜਿਹੇ ਭਿਆਨਕ ਜ਼ੁਲਮ ਦਾ ਸਾਹਮਣਾ ਕਰਨਾ ਪਿਆ। ਕਤਲੇਆਮ ਵਿਚ ਕਾਂਗਰਸ ਨਾਲ ਜੁੜੇ ਕੁੱਝ ਆਗੂਆਂ ਦੀ ਭੂਮਿਕਾ ਬਾਰੇ ਗੰਭੀਰ ਦੋਸ਼ ਲੱਗੇ ਅਤੇ ਕੁੱਝ ਮਾਮਲਿਆਂ ਵਿਚ ਅਦਾਲਤਾਂ ਵਲੋਂ ਸਜ਼ਾਵਾਂ ਵੀ ਸੁਣਾਈਆਂ ਗਈਆਂ, ਪਰ ਪੀੜਤ ਪਰਿਵਾਰਾਂ ਦੇ ਇਨਸਾਫ਼ ਦੀ ਲੜਾਈ ਅਜੇ ਵੀ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਇੰਦਰਜੀਤ ਸਿੰਘ ਕਾਹਲੋਂ ਨੇ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਵੀ ਨਵੰਬਰ 1984 ਦੀ ਗੱਲ ਹੁੰਦੀ ਹੈ, ਤਾਂ ਸਿੱਖ ਕੌਮ ਦੇ ਮਨਾਂ ਵਿਚ ਇੱਕੋ ਸਵਾਲ ਉੱਠਦਾ ਹੈ ਕਿ ਆਖ਼ਰ ਇਨ੍ਹਾਂ ਬੇਗੁਨਾਹਾਂ ਦੇ ਖ਼ੂਨ ਲਈ ਪੂਰੀ ਜਵਾਬਦੇਹੀ ਕਦੋਂ ਤੈਅ ਹੋਵੇਗੀ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਸਿੱਖਾਂ ਦੇ ਹੱਕਾਂ ਅਤੇ ਸੰਵਿਧਾਨਕ ਆਜ਼ਾਦੀਆਂ ਬਾਰੇ ਗੱਲ ਕਰਨਾ ਇੱਕ ਪਾਸੇ ਹੈ, ਪਰ ਨਵੰਬਰ 1984 ਦੇ ਪੀੜਤਾਂ ਦੇ ਦਰਦ, ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਅਤੇ ਕਾਂਗਰਸ ਦੇ ਇਤਿਹਾਸਕ ਰੋਲ ਬਾਰੇ ਸਪਸ਼ਟ ਜਵਾਬ ਦੇਣਾ ਵੀ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।