11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਲਕਾ ਬਲਾਚੌਰ ਦੇ ਭਾਜਪਾ ਆਗੂ ਸੰਜੀਵ ਪਿੰਟੂ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਟੱਪਰੀਆਂ ਖੁਰਦ, 10 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਭ ਤੋਂ ਪੁਰਾਣੇ ਭਾਰਤੀ ਜਨਤਾ ਪਾਰਟੀ ਦੇ ਯੂਥ ਦੇ ਆਗੂ ਲੰਬਾ ਸਮਾਂ ਪਹਿਲਾਂ 2013 ਵਿੱਚ ਬਲਾਕ ਸੰਮਤੀ ਜ਼ੋਨ ਮਾਲੇਵਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਚੁੱਕੇ ਸੰਜੀਵ ਪਿੰਟੂ ਮਾਲੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਬਲਾਚੌਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਨੇ ਸਾਂਝੇ ਤੌਰ ’ਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਸੰਜੀਵ ਪਿੰਟੂ। ਤਸਵੀਰ : ਬੂਥਗੜ੍ਹੀਆ 11-11-2026
ਟੱਪਰੀਆਂ ਖੁਰਦ, 10 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਭ ਤੋਂ ਪੁਰਾਣੇ ਭਾਰਤੀ ਜਨਤਾ ਪਾਰਟੀ ਦੇ ਯੂਥ ਦੇ ਆਗੂ ਲੰਬਾ ਸਮਾਂ ਪਹਿਲਾਂ 2013 ਵਿੱਚ ਬਲਾਕ ਸੰਮਤੀ ਜ਼ੋਨ ਮਾਲੇਵਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਚੁੱਕੇ ਸੰਜੀਵ ਪਿੰਟੂ ਮਾਲੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਬਲਾਚੌਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਨੇ ਸਾਂਝੇ ਤੌਰ ’ਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਮੁੱਖ ਮੰਤਰੀ ਸੈਣੀ ਨੇ ਪੰਜਾਬ ਵਿੱਚ ਪਾਰਟੀ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਲੋਕਾਂ ਨਾਲ ਨਿਰੰਤਰ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਜੀਵ ਪਿੰਟੂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਉਨ੍ਹਾਂ ਨੂੰ ਸਨੇਹ, ਮਾਰਗਦਰਸ਼ਨ ਅਤੇ ਕੀਮਤੀ ਸਮਾਂ ਦੇਣ ਲਈ ਦਿਲੋਂ ਧੰਨਵਾਦ ਕੀਤਾ। ਸੰਜੀਵ ਪਿੰਟੂ ਨੇ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਸੂਬੇ ਅੰਦਰ ਕਮਲ ਦੇ ਫੁੱਲ ਦੀ ਖੁਸ਼ਬੂਹ ਨੂੰ ਫੈਲਾਉਣਗੇ ਤਾਂ ਜੋ ਭਾਜਪਾ ਦੀ ਸਰਕਾਰ ਨੂੰ ਪੰਜਾਬ ਵਿੱਚ ਕਾਮਯਾਬ ਕੀਤਾ ਜਾ ਸਕੇ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਤੇ ਹੋਰ ਸਾਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੀਲ੍ਹ ਗੋਤ ਸਤੀ ਮਾਤਾ ਦਾ ਮੇਲਾ ਮਨਾਇਆ ਅਗਲੀ ਖ਼ਬਰ ਅਮਰਦੀਪ ਸਕੂਲ ਵਿਖੇ ‘ ਸੇਵ ਅਵਰ ਸੋਲਜ਼ ’ ਸੰਸਥਾ ਵਲੋਂ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।