13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਰਧਮਾਨ ਯਾਰਨ ਥਰੈਡ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਵਰਧਮਾਨ ਯਾਰਨ ਥਰੈਡ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਉਨ੍ਹਾਂ ਦੇ ਇਲਾਜ ਸੰਬੰਧੀ ਸਹਾਇਕ ਕਮਿਸ਼ਨਰ (ਯੂ. ਟੀ.)

ਅਜੀਤ ਡੈਸਕ 13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਵਰਧਮਾਨ ਯਾਰਨ ਥਰੈਡ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਉਨ੍ਹਾਂ ਦੇ ਇਲਾਜ ਸੰਬੰਧੀ ਸਹਾਇਕ ਕਮਿਸ਼ਨਰ (ਯੂ.ਟੀ.) ਗੁਰਕੰਵਲ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕੰਪਨੀ ਦੇ ਫਾਈਨੈਂਸ ਡਾਇਰੈਕਟਰ ਤਰੁਣ ਚਾਵਲਾ, ਰਾਜਵੀਰ ਸਿੰਘ, ਵੰਦਨਾ ਸ਼ਰਮਾ, ਸ਼ਵੇਤਾ ਅਤੇ ਰਿਸ਼ੀ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਗੁਰਕੰਵਲ ਸਿੰਘ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੇ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨਸ਼ਿਆਂ ਦੀ ਲਤ ਤੋਂ ਪੀੜਤ ਹਰ ਵਿਅਕਤੀ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਡਾ. ਜਸਲੀਨ ਸੰਧੂ, ਮੈਡੀਕਲ ਅਫ਼ਸਰ ਇੰਚਾਰਜ, ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਨੇ ਕਿਹਾ ਕਿ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਸਮੇਂ ਸਿਰ ਡਾਕਟਰੀ ਸਲਾਹ ਅਤੇ ਮਾਹਿਰਾਂ ਦੀ ਨਿਗਰਾਨੀ ਹੇਠ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਸੈਮੀਨਾਰ ਦੌਰਾਨ ਕੇਂਦਰ ਦੇ ਮਾਹਿਰ ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਵਰਕਰਾਂ ਨੂੰ ਵੱਖ-ਵੱਖ ਕਿਸਮ ਦੇ ਨਸ਼ਿਆਂ ਕਾਰਨ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਪੱਧਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਊਂਸਲਰ ਪਰਮਿੰਦਰ ਕੌਰ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਪਰਿਵਾਰਕ ਸਹਿਯੋਗ ਅਤੇ ਨਿਰੰਤਰ ਕਾਊਂਸਲਿੰਗ ਬਹੁਤ ਜ਼ਰੂਰੀ ਹੈ। ਸੈਮੀਨਾਰ ਦੇ ਅੰਤ ਵਿਚ ਗੁਰਦੀਪ ਸਿੰਘ ਵੱਲੋਂ ਹਾਜ਼ਰ ਵਰਕਰਾਂ ਨੂੰ ਨਸ਼ਾ ਮੁਕਤ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਲਈ ਸਹੁੰ ਚੁਕਵਾਈ ਗਈ।
ਪਿਛਲੀ ਖ਼ਬਰ ਪਿੰਡ ਕਲੋਏ ਵਿਖੇ ਹੋਣ ਵਾਲੇ ਚੇਤਨ ਸੰਤ ਸੰਮੇਲਨ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਦੇ ਮੁੱਦੇ ’ ਤੇ ਘਿਰੀ ਪੰਜਾਬ ਸਰਕਾਰ , ਭਾਜਪਾ ਆਗੂ ਅਸ਼ੋਕ ਨਾਨੋਵਾਲ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।