14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਆਮ ਲੋਕਾਂ ਨੂੰ ਮਿਆਰੀ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਅਜੀਤ ਡੈਸਕ 14-11-2026
ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਆਮ ਲੋਕਾਂ ਨੂੰ ਮਿਆਰੀ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਜੱਚਾ ਅਤੇ ਬੱਚਾ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਿਲ, ਹਰੇਕ ਗਰਭਵਤੀ ਔਰਤ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਇਹ ਨਿਰਦੇਸ਼ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸਿਹਤ ਵਿਭਾਗ ਦੀਆਂ ਐੱਲ.ਐੱਚ.ਵੀਜ਼ ਤੇ ਏ.ਐੱਨ.ਐੱਮਜ਼ ਨਾਲ ਮੀਟਿੰਗ ਦੌਰਾਨ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਗਰਭ ਅਵਸਥਾ ਦੌਰਾਨ ਨਿਰਧਾਰਿਤ ਚਾਰ ਐਂਟੀਨੇਟਲ ਕੇਅਰ (ਏ.ਐੱਨ.ਸੀ.) ਚੈੱਕਅੱਪ ਸਮੇਂ ਸਿਰ ਕਰਵਾਏ ਜਾ ਸਕਣ। ਇਨ੍ਹਾਂ ਚੈੱਕਅੱਪਾਂ ਰਾਹੀਂ ਮਾਂ ਅਤੇ ਬੱਚੇ ਦੀ ਸਿਹਤ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਸੰਭਾਵੀ ਖ਼ਤਰਿਆਂ ਦੀ ਮੁੱਢਲੇ ਪੜਾਅ ’ਤੇ ਪਛਾਣ ਕਰਕੇ ਲੋੜੀਂਦਾ ਇਲਾਜ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਨਿਯਮਿਤ ਫਾਲੋਅੱਪ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਦੇ ਸਮੂਹ ਫੀਲਡ ਕਰਮਚਾਰੀ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਹਰ ਗਰਭਵਤੀ ਔਰਤ ਤੱਕ ਸਿਹਤ ਵਿਭਾਗ ਦੀਆਂ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ, ਤਾਂ ਜੋ ਹਰ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਹਮਾ ’ਚ ਸ: ਦਿਲਬਾਗ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।