ਬਲਾਕ ਪੱਧਰ ’ਤੇ ਬੱਚਿਆਂ ਦੇ ਕਰਵਾਏ ਸਾਹਿਤਕ ਤੇ ਵਿੱਦਿਅਕ ਮੁਕਾਬਲੇ
ਕਾਠਗੜ੍ਹ, 21 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਰਕਾਰੀ ਪ੍ਰਾਇਮਰੀ ਸਕੂਲ ਸੁੱਧਾਮਾਜਰਾ ਵਿਖ਼ੇ ਬਲਾਕ ਨੋਡਲ ਅਫ਼ਸਰ ਅਮਨਦੀਪ ਸਿੰਘ ਕਲੇਰ ਦੀ ਯੋਗ ਅਗਵਾਈ ਹੇਠ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਸਾਹਿਤਕ ਵਿੱਦਿਅਕ ਮੁਕਾਬਲੇ ਕਰਵਾਏ ਗਏ। ਮਾਸਟਰ ਚਰਨਜੀਤ ਸਿੰਘ ਸਿਆਣ ਨੇ ਦੱਸਿਆ ਕਿ ਬਲਾਕ ਬਲਾਚੌਰ-1 ਦੇ ਵੱਖ-ਵੱਖ ਕਲਸਟਰਾਂ ਦੇ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
22-11-2026