22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਾਕ ਪੱਧਰੀ ਵਿਸ਼ਾ ਮੇਲੇ ’ਚ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੰਦਪੁਰ, 21 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ. ਐਮ.

ਅਜੀਤ ਡੈਸਕ 22-11-2026
ਮੁਕੰਦਪੁਰ, 21 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ, ਜਿਸ ਵਿੱਚ ਮੁਕੰਦਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲਾਂ, ਚਾਰਟਾਂ ਅਤੇ ਰਚਨਾਤਮਕ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਨੇ ਤਿੰਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਪ੍ਰਿੰਸੀਪਲ ਕਿਸ਼ਨ ਖਟਕੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਜਿਹੇ ਮੇਲਿਆਂ ਨੂੰ ਵਿਹਾਰਕ ਸਿੱਖਿਆ ਅਤੇ ਸਿਰਜਣਾਤਮਕਤਾ ਦਾ ਵਧੀਆ ਮੰਚ ਦੱਸਿਆ। ਵਿਦਿਆਰਥੀਆਂ ਦੀ ਤਿਆਰੀ ਵਿੱਚ ਮੀਨਾਕਸ਼ੀ ਮੈਡਮ, ਸੰਜੀਵ ਕੁਮਾਰ, ਸਤਵੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਮੈਡਮ, ਮਮਤਾ ਅਤੇ ਰਮਨਦੀਪ ਕੌਰ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਕੁਲਬੀਰ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।