ਸਾਬਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਨੂੰ ਕ੍ਰਿਕਟ ਕਿੱਟ ਭੇਟ
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂੂਰ)- ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਸੋਇਤਾ ਵਿਖੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਸਿੰਘ ਸੋਇਤਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ੍ਹ ਪ੍ਰੇਰਿਤ ਕਰਨ ਦੇ ਮਕਸਦ ਨਾਲ ਕ੍ਰਿਕਟ ਕਿੱਟ ਭੇਟ ਕੀਤੀ ਗਈ। ਇਸ ਮੌਕੇ ਅਜੀਤ ਸਿੰਘ ਨੇ ਸਾਬਕਾ ਵਿਧਾਇਕ ਵਲੋਂ ਕੀਤੇ ਗਏ ਇਸ ਨੇਕ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ।
ਅਜੀਤ ਡੈਸਕ
23-11-2026