25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦੀ ਤੀਜੀ ਵਾਰ ਚੋਣ ਸਿੱਖ ਸੰਗਤ ਦੇ ਵਿਸ਼ਵਾਸ ਦਾ ਪ੍ਰਤੀਕ-ਸਿਮਰਜੀਤ ਸਿੰਘ

ਔੜ, 24 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਯੋਗ ਅਗਵਾਈ ਅਤੇ ਸੰਸਥਾ ਪ੍ਰਤੀ ਸਮਰਪਣ ਨੂੰ ਮੁੱਖ ਰੱਖਦਿਆਂ ਤੀਜੀ ਵਾਰ ਸਰਬਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਿੱਖ ਸੰਗਤਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਸਟ੍ਰੇਲੀਆ ਵਾਸੀ ਸਿਮਰਜੀਤ ਸਿੰਘ ਨੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਇਸ ਅਹਿਮ ਜ਼ਿੰਮੇਵਾਰੀ ਲਈ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ।

ਅਜੀਤ ਡੈਸਕ 25-11-2026
ਔੜ, 24 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਯੋਗ ਅਗਵਾਈ ਅਤੇ ਸੰਸਥਾ ਪ੍ਰਤੀ ਸਮਰਪਣ ਨੂੰ ਮੁੱਖ ਰੱਖਦਿਆਂ ਤੀਜੀ ਵਾਰ ਸਰਬਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਿੱਖ ਸੰਗਤਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਸਟ੍ਰੇਲੀਆ ਵਾਸੀ ਸਿਮਰਜੀਤ ਸਿੰਘ ਨੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਇਸ ਅਹਿਮ ਜ਼ਿੰਮੇਵਾਰੀ ਲਈ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਸਿਮਰਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਲਗਨ, ਨਿਮਰਤਾ ਅਤੇ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਤੀਜੀ ਵਾਰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਸਿੱਖ ਸੰਗਤ ਵਿੱਚ ਉਨ੍ਹਾਂ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦੇ ਮੁੜ ਗੱਠਜੋੜ ਤੋਂ ਪਹਿਲਾਂ ਅਕਾਲੀ ਦਲ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਹਿਸਾਬ ਦੇਵੇ-ਰਸ਼ਪਾਲ ਸਿੰਘ ਮੰਡੇਰ ਅਗਲੀ ਖ਼ਬਰ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵਲੋਂ ਹੋਣਹਾਰ ਵਿਦਿਆਰਥੀ ਤੇ ਹੋਣਹਾਰ ਨੌਜਵਾਨ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।