26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸਮੁੰਦੜਾ, 25 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਦੀਵਾਨ ਸਜਾਏ ਗਏ।

ਅਜੀਤ ਡੈਸਕ 26-11-2026
ਸਮੁੰਦੜਾ, 25 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਦੀਵਾਨ ਸਜਾਏ ਗਏ। ਜਿਨਾਂ ਵਿੱਚ ਗਿਆਨੀ ਰਾਵਲ ਸਿੰਘ ਬੂਲੇਵਾਲ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਨਗਰ ਦੀਆਂ ਲੜਕੀਆਂ ਵੱਲੋਂ ਵੀ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਮੱਖਣ ਸਿੰਘ ਮੁੱਖ ਸੇਵਾਦਾਰ, ਸੂਬੇਦਾਰ ਜਗਤਾਰ ਸਿੰਘ ਭੱਠਲ, ਮੋਹਣ ਸਿੰਘ ਗਿੱਲ, ਗੁਰਦੇਵ ਸਿੰਘ ਖਾਲਸਾ, ਮਾਸਟਰ ਨਿਰਮਲ ਸਿੰਘ, ਗਿਆਨੀ ਜਸਵੀਰ ਸਿੰਘ ਭੱਠਲ, ਬਹਾਦਰ ਸਿੰਘ, ਰਸਪਾਲ ਸਿੰਘ, ਕੈਪਟਨ ਅਮਰਜੀਤ ਸਿੰਘ ਭੱਠਲ, ਹਰਜਿੰਦਰ ਸਿੰਘ, ਪ੍ਰਦੀਪ ਸਿੰਘ ਦੀਪਾ, ਲਖਵੀਰ ਸਿੰਘ ਲੱਖਾ, ਅਰਸ਼ਦੀਪ ਸਿੰਘ, ਤਰਨਪ੍ਰੀਤ ਸਿੰਘ, ਹਰਮਨਜੋਤ ਸਿੰਘ, ਪ੍ਰਦੀਪ ਸਿੰਘ, ਰਮਨ ਸੈਣੀ, ਸਤਨਾਮ ਸਿੰਘ, ਸੁਰਿੰਦਰ ਸਿੰਘ ਮਾਨ, ਰੇਸ਼ਮ ਸਿੰਘ ਰੱਕੜ, ਰਾਮ ਤੀਰਥ ਸਿੰਘ ਬਿੱਲਾ, ਕਮਲਜੀਤ ਸਿੰਘ, ਕੇਹਰ ਸਿੰਘ ਗਿੱਲ ਇਟਲੀ, ਕਰਨੈਲ ਸਿੰਘ ਏ.ਐਸ.ਆਈ, ਸੁਰਿੰਦਰ ਸਿੰਘ ਪੱਪੂ, ਕੁਲਵਿੰਦਰ ਸਿੰਘ, ਅਵਤਾਰ ਸਿੰਘ ਸੈਣੀ, ਬਲਵੰਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ‘ਆਪ’ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ -ਰੀਠੂ ਅਗਲੀ ਖ਼ਬਰ ਜੰਡਿਆਲੀ ’ਚ ਕ੍ਰਿਕਟ ਟੂਰਨਾਮੈਂਟ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।