26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣੇ ਤੋਂ ਪਿੰਡ ਹਿਆਲਾ ਹੁੰਦੇ ਹੋਏ ਘੱਕੇਵਾਲ ਹੈੱਡ ਵੱਲ ਨੂੰ ਜਾ ਰਹੇ ਸੀ ਤੇ ਪੁਲਿਸ ਪਾਰਟੀ ਪਿੰਡ ਹਿਆਲਾ ਤੋਂ ਥੋੜਾ ਪਿੱਛੇ ਸੀ ਤਾਂ ਉਹਨਾਂ ਨੂੰ ਉੱਥੇ ਇੱਕ ਸ਼ੱਕੀ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ, ਉਸ ਸ਼ੱਕੀ ਨੌਜਵਾਨ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਸੰਜੀਵ ਕੁਮਾਰ ਉਰਫ਼ ਘੁੱਦਾ ਪੁੱਤਰ ਜੀਵਨ ਰਾਮ ਵਾਸੀ ਮੁਹੱਲਾ ਤਾਜਪੁਰ, ਥਾਣਾ ਰਾਹੋਂ ਵਜੋਂ ਹੋਈ ਹੈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਗੁੱਗਾ ਮਾੜੀ ਦਰਬਾਰ ਸ਼ੇਖ਼ੂਪੁਰ ਬਾਗ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਸਵੈ-ਗਣਨਾ ਦੀ ਪ੍ਰਕਿਰਿਆ ’ਚ ਲੋਕਾਂ ਦੀ ਭਾਗੀਦਾਰੀ ਬਣਾਈ ਜਾਵੇ ਯਕੀਨੀ -ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।