26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਲਈ ਹੋਵੇਗਾ ਲਾਹੇਵੰਦ ਸਾਬਤ-ਦਲਜੀਤ ਸਿੰਘ ਮਾਣੇਵਾਲ

ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੈਂਬਰ ਜਨਰਲ ਕੌਂਸਲ ਦਲਜੀਤ ਸਿੰਘ ਮਾਣੇਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਦਲਜੀਤ ਸਿੰਘ ਮਾਣੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਪਹਿਲਾਂ ਵੀ ਗੱਠਜੋੜ ਰਿਹਾ ਹੈ।

ਅਜੀਤ ਡੈਸਕ 26-11-2026
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੈਂਬਰ ਜਨਰਲ ਕੌਂਸਲ ਦਲਜੀਤ ਸਿੰਘ ਮਾਣੇਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਦਲਜੀਤ ਸਿੰਘ ਮਾਣੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਪਹਿਲਾਂ ਵੀ ਗੱਠਜੋੜ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਦੋਵਾਂ ਪਾਰਟੀਆਂ ਵਿਚਕਾਰ ਆਪਸੀ ਸਹਿਯੋਗ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਦੀਆਂ ਮੁਸ਼ਕਲਾਂ, ਵਪਾਰੀਆਂ ਦੀਆਂ ਚਿੰਤਾਵਾਂ ਅਤੇ ਨੌਜਵਾਨਾਂ ਦੇ ਭਵਿੱਖ ਵਰਗੇ ਮੁੱਦੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਡਾ. ਸੁੱਖੀ ਵਲੋਂ ਗੜੁੱਪੜ ਵਿਖੇ ਨਵੇਂ ਉਸਾਰੇ ਗਏ ‘ਹੈਲਥ ਐਂਡ ਵੈਲਨੈੱਸ ਸੈਂਟਰ’ ਦਾ ਉਦਘਾਟਨ ਅਗਲੀ ਖ਼ਬਰ ਚੌਧਰੀ ਹੁਸਨ ਲਾਲ ਵਲੋਂ ਮੇਹਲੀਆਣਾ ’ਚ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।