26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ

ਬੰਗਾ, 25 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਮਹਾਨ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਉੱਘੇ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

ਕੁਲਵਿੰਦਰ ਸਿੰਘ ਢਾਹਾਂ ਜਾਣਕਾਰੀ ਦੇਣ ਮੌਕੇ। 26-11-2026
ਬੰਗਾ, 25 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਮਹਾਨ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਉੱਘੇ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਸਮਾਗਮ ਵਿਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦਾ ਕੀਰਤਨੀ ਜਥਾ, ਜੋ ਵਿਸ਼ੇਸ਼ ਤੌਰ ‘ਤੇ ਢਾਹਾਂ ਕਲੇਰਾਂ ਵਿਖੇ ਪੁੱਜ ਕੇ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਤੋਂ ਇਲਾਵਾ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਗੁਰਬਾਣੀ ਕਥਾ ਕਰਨਗੇ ਅਤੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥੇ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਭਰਨਗੇ। ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਟਰੱਸਟ ਵੱਲੋਂ ਸੰਗਤਾਂ ਦੇ ਬੈਠਣ, ਪਾਰਕਿੰਗ, ਸੰਗਤਾਂ ਦੇ ਆਣ-ਜਾਣ ਅਤੇ ਲੰਗਰ ਸੇਵਾਵਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ 30 ਤੱਕ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਖ਼ਾਲਸਾ ਸਕੂਲ ਔੜ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।