26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਪੁਲਿਸ ਪਾਰਟੀ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦੇਣ ਸਮੇਂ। 27-11-2026
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣੇ ਤੋਂ ਘੱਕੇਵਾਲ ਹੈਡ ਵੱਲ ਨੂੰ ਹੁੰਦੇ ਹੋਏ ਪਿੰਡ ਹੰਸਰੋਂ ਵੱਲ ਨੂੰ ਜਾ ਰਹੀ ਸੀ ਜਦੋਂ ਪੁਲਿਸ ਪਾਰਟੀ ਘੱਕੇਵਾਲ ਪੁਲੀ ਤੋਂ ਲਿੰਕ ਸੜਕ ’ਤੇ ਨਹਿਰ ਦੇ ਨਾਲ-ਨਾਲ 100 ਮੀਟਰ ਅੱਗੇ ਪੁੱਜੀ ਤਾਂ ਉੱਥੇ ਦਰਖਤ ਹੇਠ ਉਹਨਾਂ ਨੂੰ ਉੱਥੇ ਇਕ ਸ਼ੱਕੀ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ, ਉਸ ਸ਼ੱਕੀ ਨੌਜਵਾਨ ਨੂੰ ਫੜ੍ਹਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਰਜਿੰਦਰ ਪੁੱਤਰ ਗੁਰਮੇਲ ਰਾਮ ਵਾਸੀ ਟੱਪਰੀਆਂ ਖੁਰਦ, ਥਾਣਾ ਪੋਜੇਵਾਲ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਪ੍ਰਿੰ. ਨਛੱਤਰ ਸਿੰਘ ਸੁੰਮਨ ਅਗਲੀ ਖ਼ਬਰ ਸੁਖਬੀਰ ਦੀ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।