27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਨਹੀਂ ਸਗੋਂ ਸਿਆਸੀ ਹੋਂਦ ਬਚਾਉਣ ਦੀ ਮੌਕਾਪ੍ਰਸਤ ਸਾਂਝ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਕਾਠਗੜ੍ਹ, 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਬਣ ਰਹੇ ਸਿਆਸੀ ਗੱਠਜੋੜ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਕਦੇ ਹਕੀਕਤ ਵਿੱਚ ਟੁੱਟਿਆ ਹੀ ਨਹੀਂ ਸੀ, ਸਗੋਂ ਸਿਆਸੀ ਹਾਲਾਤਾਂ ਕਾਰਨ ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਦਿਖਾਵਾ ਕੀਤਾ ਸੀ। ਅੱਜ ਸਾਲਾਂ ਤੋਂ ਪਾਇਆ ਸਿਆਸੀ - ਪਰਦਾ ਪੂਰੀ ਤਰ੍ਹਾਂ ਹਟ ਗਿਆ ਹੈ ਅਤੇ ਸੱਚਾਈ ਲੋਕਾਂ ਸਾਹਮਣੇ ਆ ਗਈ ਹੈ।

ਅਜੀਤ ਡੈਸਕ 27-11-2026
ਕਾਠਗੜ੍ਹ, 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਬਣ ਰਹੇ ਸਿਆਸੀ ਗੱਠਜੋੜ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਕਦੇ ਹਕੀਕਤ ਵਿੱਚ ਟੁੱਟਿਆ ਹੀ ਨਹੀਂ ਸੀ, ਸਗੋਂ ਸਿਆਸੀ ਹਾਲਾਤਾਂ ਕਾਰਨ ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਦਿਖਾਵਾ ਕੀਤਾ ਸੀ। ਅੱਜ ਸਾਲਾਂ ਤੋਂ ਪਾਇਆ ਸਿਆਸੀ - ਪਰਦਾ ਪੂਰੀ ਤਰ੍ਹਾਂ ਹਟ ਗਿਆ ਹੈ ਅਤੇ ਸੱਚਾਈ ਲੋਕਾਂ ਸਾਹਮਣੇ ਆ ਗਈ ਹੈ। ਇਹ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਆਪਣੀ ਸਿਆਸੀ ਹੋਂਦ ਬਚਾਉਣ ਲਈ ਕੀਤੀ ਜਾ ਰਹੀ ਮੌਕਾਪ੍ਰਸਤ ਸਾਂਝ ਹੈ। ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਆਸੀ ਪਾਰਟੀਆਂ ਦੇ ਦੋਹਰੇ ਚਿਹਰਿਆਂ ਨੂੰ ਚੰਗੀ ਤਰ੍ਹਾਂ ਪਛਾਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਗੱਠਜੋੜ ਨੂੰ ਨਵਾਂ ਨਕਾਬ ਪਹਿਨਾ ਕੇ ਪੰਜਾਬੀਆਂ ਨੂੰ ਮੁੜ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਧੁਰ ਅੰਦਰੋਂ ਖੋਖਲਾ ਕੀਤਾ-ਰਾਣਾ ਅਗਲੀ ਖ਼ਬਰ ਖਾਲਸਾ ਦਾ ਬੱਬਰ ਕਰਮ ਸਿੰਘ ਟਰੱਸਟ ਵਲੋਂ ਭਲਕੇ ਕੀਤਾ ਜਾਵੇਗਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।