27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਦੀ ਸਥਿਤੀ ਦਿਨੋ-ਦਿਨ ਹੋ ਰਹੀ ਮਜ਼ਬੂਤ-ਜਿੰਦਰ ਧੌਲ

ਬਲਾਚੌਰ, 26 ਨਵੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨਾਲ ਲਗਾਤਾਰ ਸੰਪਰਕ, ਵਰਕਰਾਂ ਦੀ ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਕਾਂਗਰਸ ਦੀ ਮਜ਼ਬੂਤੀ ਦਾ ਅਹਿਮ ਆਧਾਰ ਬਣ ਰਿਹਾ ਹੈ।

ਅਜੀਤ ਡੈਸਕ 27-11-2026
ਬਲਾਚੌਰ, 26 ਨਵੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨਾਲ ਲਗਾਤਾਰ ਸੰਪਰਕ, ਵਰਕਰਾਂ ਦੀ ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਕਾਂਗਰਸ ਦੀ ਮਜ਼ਬੂਤੀ ਦਾ ਅਹਿਮ ਆਧਾਰ ਬਣ ਰਿਹਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ ਐਸ. ਸੀ. ਸੈੱਲ ਦੇ ਚੇਅਰਮੈਨ ਜਿੰਦਰ ਧੌਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਪਾਰਟੀ ਦੇ ਸਮਰਪਿਤ ਵਰਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਸਮਝ ਰਹੇ ਹਨ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੀ ਸੇਵਾ ’ਚ ਲੱਗੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿੱਤ ਦਵਾਈ ਜਾ ਸਕੇ।
ਪਿਛਲੀ ਖ਼ਬਰ ਇਮੀਗ੍ਰੇਸ਼ਨ ਵਕੀਲ ਪਵਨਦੀਪ ਕੌਰ ਢਿੱਲੋਂ ਦੀ ਕਰਵਾਈ ਸ਼ਿਵ ਚੰਦ ਸਕੂਲ ’ਚ ਸਕਿੱਲ ਵਰਕਸ਼ਾਪ ਅਗਲੀ ਖ਼ਬਰ ਹਰਬੰਤ ਸਿੰਘ ਮਕਸੂਦਪੁਰ ਸੀਨੀਅਰ ਕਾਂਗਰਸ ਆਗੂ ਨੂੰ ਸਦਮਾ, ਨਜ਼ਦੀਕੀ ਰਿਸ਼ਤੇਦਾਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।