26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸਿੰਘ ਸਭਾ ਟੱਪਰੀਆਂ ਰਾਣੇਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਜਾਰੀ/ਸਾਹਿਬਾ, 26 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਸਿੰਘ ਸਭਾ ਟੱਪਰੀਆਂ ਰਾਣੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਮੂਹ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 27-11-2026
ਮਜਾਰੀ/ਸਾਹਿਬਾ, 26 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਸਿੰਘ ਸਭਾ ਟੱਪਰੀਆਂ ਰਾਣੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਮੂਹ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਪੰਥਕ ਢਾਡੀ ਜਥਾ ਭਾਈ ਜਸਵਿੰਦਰ ਸਿੰਘ ਬੈਂਸ ਸਿੰਬਲ ਮਜਾਰਾ ਵਾਲਿਆਂ ਨੇ ਆਪਣੀਆਂ ਜੋਸ਼ੀਲੀਆਂ ਅਤੇ ਰਸਭਿੰਨੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਿਆ। ਢਾਡੀ ਜਥੇ ਵੱਲੋਂ ਗੁਰਬਾਣੀ ਅਤੇ ਗੁਰੂ ਇਤਿਹਾਸ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਗੁਰਪਾਲ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਬਲਵੀਰ ਕੌਰ, ਬਲਜੀਤ ਕੌਰ, ਹਰਭਜਨ ਸਿੰਘ, ਗੁਰਨਾਮ ਸਿੰਘ, ਨਿਰੰਜਨ ਸਿੰਘ, ਫਤਿਹ ਸਿੰਘ, ਬਲਵੀਰ ਸਿੰਘ, ਸੁਰਜੀਤ ਕੌਰ, ਮਨਦੀਪ ਸਿੰਘ, ਅਰਮਾਨਜੋਤ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਸੀ. ਪਬਲਿਕ ਸਕੂਲ ’ਚ ਸੀ.ਬੀ.ਐੱਸ.ਈ. ਦੀ 2 ਰੋਜ਼ਾ ਬੀ.ਐੱਸ.ਟੀ.ਡੀ. ਟ੍ਰੇਨਿੰਗ ਸਮਾਪਤ ਅਗਲੀ ਖ਼ਬਰ ਸਾਬਕਾ ਸਰਪੰਚ ਚੂਹੜਪੁਰ ਠੇਕੇਦਾਰ ਰਾਜ ਕੁਮਾਰ ਰਾਜੂ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।