ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਵੀਂ ਉਮੀਦ-ਬਾਗੋਵਾਲ
ਕਾਠਗੜ੍ਹ 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਸੰਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਫੈਸਲਾ ਕਰਾਰ ਦਿੱਤਾ। ਬਾਗੋਵਾਲ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਨਾਉਣ, ਗੈਂਗਸਟਰਵਾਦ ਦੇ ਖਾਤਮੇ ਅਤੇ ਪੰਥਕ ਮੁੱਦਿਆਂ ਦੇ ਹੱਲ ਦੀ ਤਰਫ ਪਹਿਲਾ ਕਦਮ ਹੈ।
ਅਜੀਤ ਡੈਸਕ
27-11-2026