26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਚਰਨ ਕੰਵਲ ਲਸਾੜਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਉੜਾਪੜ/ਲਸਾੜਾ, 26 ਨਵੰਬਰ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਲਸਾੜਾ ਦੀ ਸਮੂਹ ਸਾਧ ਸੰਗਤ ਵਲੋਂ ਮਨਾਇਆ ਗਿਆ। ਇਨ੍ਹਾਂ ਖੁਸ਼ੀਆਂ ਨੂੰ ਮੁੱਖ ਰੱੱਖਦੇ ਹੋਏ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ।

ਅਜੀਤ ਡੈਸਕ 27-11-2026
ਉੜਾਪੜ/ਲਸਾੜਾ, 26 ਨਵੰਬਰ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਲਸਾੜਾ ਦੀ ਸਮੂਹ ਸਾਧ ਸੰਗਤ ਵਲੋਂ ਮਨਾਇਆ ਗਿਆ। ਇਨ੍ਹਾਂ ਖੁਸ਼ੀਆਂ ਨੂੰ ਮੁੱਖ ਰੱੱਖਦੇ ਹੋਏ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਅਰੰਭਤਾ ਹੋਈ। ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਗੁਰਬਾਣੀ ਦੇ ਜਾਪ ਕਰਦਿਆਂ ਨਗਰ ਦੀ ਪਰਿਕਰਮਾ ਕੀਤੀ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ ਅਤੇ ਨਗਰ ਕੀਰਤਨ ਦਾ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਵੱਖ-ਵੱਖ ਪੜ੍ਹਾਵਾਂ ’ਤੇ ਪੰਥ ਦੇ ਪ੍ਰਸਿੱਧ ਢਾਡੀ ਕਸ਼ਮੀਰ ਸਿੰਘ ਕਾਦਰ ਤੋਂ ਇਲਾਵਾ ਹੋਰ ਜੱਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਕੇ ਨਿਹਾਲ ਕੀਤਾ ਗਿਆ। ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਵਲੋਂ ਸਾਰਿਆਂ ਪੜਾਵਾਂ ਦੀ ਸਜਾਵਟ ਅਤੇ ਸੇਵਾ ਕਰਨ ਵਾਲੇ ਨੌਜਵਾਨਾਂ ਅਤੇੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਨੂੰ ਗੁਰੂ ਉਪਦੇਸ਼ ਨੂੰ ਦਰਸਾਂਉਦੇ ਯਾਦਗਰੀ ਚਿੰਨ੍ਹ ਦਿੱਤੇ ਗਏ। ਇਸ ਮੌਕੇ ਹੈੱਡ ਗ੍ਰੰਥੀ ਕੁਲਦੀਪ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਦਲਜੀਤ ਸਿੰਘ, ਬਾਬਾ ਜਸਵੀਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ ਬਾਬਾ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਆੜਤੀ, ਗੁਰਵਿੰਦਰ ਸਿੰਘ ਇਟਲੀ, ਗੁਲਵਿੰਦਰ ਸਿੰਘ, ਜਥੇਦਾਰ ਮਨੋਹਰ ਸਿੰਘ, ਬਲਬੀਰ ਸਿੰਘ ਦੋਧੀ, ਪ੍ਰੇਮ ਸਿੰਘ ਚਾਚਾ ਤੋਂ ਇਲਾਵਾ ਫਰੈਂਡਸ ਫਾਰ ਐਵਰ ਗਰੁੱਪ ਦੇ ਮੈਂਬਰ ਵੀ ਹਾਜਰ ਸਨ।
ਪਿਛਲੀ ਖ਼ਬਰ ਸਹੂੰਗੜਾ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹਜ਼ੂਰ ਸਾਹਿਬ ਲਈ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।