26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸੰਵਿਧਾਨ ਦਿਵਸ ਮਨਾਇਆ

ਬਲਾਚੌਰ, 26 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ.

ਅਜੀਤ ਡੈਸਕ 27-11-2026
ਬਲਾਚੌਰ, 26 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਡਾ. ਅਮਨਦੀਪ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਬੀ.ਏ.ਵੀ ਸੀਨੀਅਰ ਸੰਕੈਡਰੀ ਸਕੂਲ, ਬਲਾਚੌਰ ਵਿਖੇ ਸੰਵਿਧਾਨ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਵਿਜੈ ਰਾਣਾ, ਪਰਮਜੀਤ ਕੌਰ ਵੱਲੋਂ ਵਿਦਿਆਰਥੀਆ ਨੂੰ ਸੰਬੋਧਨ ਕੀਤਾ ਗਿਆ ਅਤੇ ਕਿਹਾ ਕਿ ਸਾਡਾ ਸੰਵਿਧਾਨ ਵਿਸ਼ੇਸਤਾਵਾਂ ਭਰਪੂਰ ਹੈ। ਜਿਸ ਅਨੁਸਾਰ ਨਿਯਮਾਂ ਵਿੱਚ ਰਹਿ ਕੇ ਕੰਮ ਕਰਨ ਦੀ ਅਜ਼ਾਦੀ ਦਿੱਤੀ ਗਈ ਹੈ। ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਦੇ ਬੁਨਿਆਦੀ ਕਰਤੱਵਾਂ ਦਾ ਸਪੱਸ਼ਟ ਜ਼ਿਕਰ ਕੀਤਾ ਗਿਆ ਹੈ। ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨਾ, ਸਮਾਜ ਵਿੱਚ ਸਦਭਾਵਨਾ ਨੂੰ ਵਧਾਵਾ ਦੇਣਾ, ਔਰਤਾਂ ਦੀ ਇੱਜ਼ਤ ਨੂੰ ਯਕੀਨੀ ਬਣਾਉਣਾ, ਵਾਤਾਵਰਣ ਦੀ ਰੱਖਿਆ ਕਰਨਾ, ਵਿਗਿਆਨਕ ਸੁਭਾਅ ਦਾ ਵਿਕਾਸ ਕਰਨਾ, ਜਨਤਕ ਜਾਇਦਾਦ ਦੀ ਰਾਖੀ ਕਰਨਾ ਅਤੇ ਦੇਸ਼ ਨੂੰ ਉੱਚ ਪੱਧਰ ਦੀਆਂ ਪ੍ਰਾਪਤੀਆਂ ਤੱਕ ਲਿਜਾਣਾ ਨਾਗਰਿਕਾਂ ਦੇ ਬੁਨਿਆਦੀ ਫਰਜ਼ਾਂ ਵਿੱਚ ਸ਼ਾਮਿਲ ਹਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਦਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ-ਨਾਨੋਵਾਲ ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ’ਤੇ ਲੋੜੀਂਦਾ ਸਾਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।