26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੀ ਯਾਦ ’ਚ ਪਹੁੰਚੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਸਮੁੰਦੜਾ, 26 ਨਵੰਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਰਨਛੋਹ ਗੰਗਾ ਤੋਂ ਆਈ ਸ਼ੋਭਾ ਯਾਤਰਾ ਦਾ ਸਮੁੰਦੜਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਅਤੇ ਰਾਜਕੁਮਾਰ ਪਾਲੇਵਾਲ ਵੱਲੋਂ ਸ਼ੋਭਾ ਯਾਤਰਾ ਵਿੱਚ ਸ਼ਾਮਲ ਮੁੱਖ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਅਜੀਤ ਡੈਸਕ 27-11-2026
ਸਮੁੰਦੜਾ, 26 ਨਵੰਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਰਨਛੋਹ ਗੰਗਾ ਤੋਂ ਆਈ ਸ਼ੋਭਾ ਯਾਤਰਾ ਦਾ ਸਮੁੰਦੜਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਅਤੇ ਰਾਜਕੁਮਾਰ ਪਾਲੇਵਾਲ ਵੱਲੋਂ ਸ਼ੋਭਾ ਯਾਤਰਾ ਵਿੱਚ ਸ਼ਾਮਲ ਮੁੱਖ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਤ ਸਤਵਿੰਦਰ ਗਿਰੀ, ਸਤਿਨਾਮ ਸਿੰਘ ਬੇਦੀ, ਸੰਤ ਸੁਖਵਿੰਦਰ ਸਿੰਘ ਜਲੰਧਰ ਵਾਲੇ, ਪ੍ਰੋਫੈਸਰ ਦਵਿੰਦਰ ਸ਼ਰਮਾ, ਜਸਵੀਰ ਸਿੰਘ ਮਹਿੰਦਪੁਰ, ਸੋਮਨਾਥ ਤਕਲਾ, ਰਣਜੀਤ ਸਿੰਘ, ਵਿਕਰਾਂਤ ਅਗਨੀਹੋਤਰੀ, ਪਰਮਜੀਤ ਰੱਤੇਵਾਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਗਤਾਰ ਸਿੰਘ ਅਤੇ ਜਰਨੈਲ ਸਿੰਘ ਆਸਰੋਂ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਪੀ.ਐਮ.ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।