18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਭਾਈ ਰਿਆ ਨੇ ਸ਼ਹੀਦੀ ਸਭਾ 'ਚ ਪੁੱਜੀਆਂ ਸੰਗਤਾਂ ਤੇ ਸਹਿਯੋਗੀ ਸੰਸਥਾਵਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਦੀ ਸਾਲਾਨਾ ਸ਼ਹੀਦੀ ਸਭਾ ਦੀ ਧਾਰਮਿਕ ਰਿਵਾਇਤਾਂ ਅਨੁਸਾਰ ਸੰਪੂਰਨਤਾ ਹੋਣ ਤੋਂ ਬਾਅਦ ਵੀ ਸੰਗਤਾਂ ਦੀ ਆਮਦ ਨਿਰੰਤਰ ਜਾਰੀ ਹੈ | ਜਾਣਕਾਰੀ ਮੁਤਾਬਿਕ 1 ਪੋਹ ਤੋਂ ਲੈ ਕੇ ਹੁਣ ਤੱਕ 80 ਲੱਖ ਤੋਂ ਵੱਧ ਸੰਗਤਾਂ ਸ਼ਹੀਦੀ ਪੰਦ੍ਹਰਵਾੜੇ ਦੌਰਾਨ ਦੇਸ਼ ਵਿਦੇਸ਼ ਤੋਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪੁੱਜ ਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਭਾਵ ਤੇ ਸਤਿਕਾਰ ਨਾਲ ਅਕੀਦਤ ਭੇਟ ਕਰ ਚੁੱਕੀਆਂ ਹਨ | ਜਿਸ ਵਿਚ ਸੰਗਤਾਂ, ਸਿੱਖ ਸੰਸਥਾਵਾਂ ਤੇ ਮਹਾਂ ਪੁਰਖਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਬੰਧਾਂ ਵਿਚ ਪੂਰਨ ਸਹਿਯੋਗ ਦਿੱਤਾ ਗਿਆ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੀਆਂ ਸੰਗਤਾਂ, ਪ੍ਰਮੁੱਖ ਸ਼ਖ਼ਸੀਅਤਾਂ, ਵੱਖ-ਵੱਖ ਪੰਥਕ ਸੇਵਾਵਾਂ ਨਿਭਾਉਣ ਤੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ, ਲੰਗਰ ਕਮੇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਹੋਰ ਸੰਗਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਯੋਗ ਪ੍ਰਬੰਧ ਕੀਤੇ ਗਏ ਸਨ, ਉੱਥੇ ਵੱਖ-ਵੱਖ ਜਥੇਬੰਦੀਆਂ, ਸਿੱਖ ਸੰਸਥਾਵਾਂ ਤੇ ਮਹਾਂ ਪੁਰਖਾਂ ਵਲੋਂ ਲੰਗਰਾਂ ਰਾਹੀਂ ਲੱਖਾਂ ਸੰਗਤਾਂ ਦੀ ਸੇਵਾ ਕੀਤੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਸੰਸਥਾਵਾਂ ਦੀ ਸੇਵਾ ਨੂੰ ਨਮਨ ਕਰਦੀ ਹੈ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਗੁਰਿੰਦਰ ਸਿੰਘ ਘੁੰਮਣ, ਜਸਵੰਤ ਸਿੰਘ ਮੰਡੋਫ਼ਲ, ਬਲਜਿੰਦਰ ਸਿੰਘ ਬੌੜ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ 'ਜੀ ਰਾਮ ਜੀ' ਸਕੀਮ ਬਾਰੇ ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁਮਰਾਹ - ਭੱਟੀ, ਚੀਮਾ, ਬੱਲ ਅਗਲੀ ਖ਼ਬਰ ਵਰਨਾ ਕਾਰ ਸਵਾਰ ਪੰਸਾਰੀ ਦੀ ਦੁਕਾਨ 'ਚੋਂ ਬਦਾਮਾਂ ਦੀ ਬੋਰੀ ਅਤੇ ਨਕਦੀ ਲੈ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।