18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਸ਼ਾ ਕਰਕੇ ਡਰਾਈਵਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 01-01-2026
ਮੰਡੀ ਗੋਬਿੰਦਗੜ੍ਹ, 31 ਦਸੰਬਰ (ਇਕਬਾਲਦੀਪ ਸੰਧੂ, ਰਾਜ਼ੇਸ਼ ਸ਼ਰਮਾ)-ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ | ਇਸੇ ਕੜੀ ਤਹਿਤ ਬੀਤੀ ਰਾਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਖ਼ੁਦ ਮੰਡੀ ਗੋਬਿੰਦਗੜ੍ਹ ਦੇ ਲਾਈਟਾਂ ਵਾਲੇ ਚੌਂਕ 'ਚ ਪਹੁੰਚੇ ਅਤੇ ਪੁਲਿਸ ਟੀਮਾਂ ਵਲੋਂ ਕੀਤੀ ਜਾ ਰਹੀ ਵਾਹਨਾਂ ਤੇ ਵਾਹਨ ਚਾਲਕਾਂ ਦੀ ਜਾਂਚ ਦਾ ਜਾਇਜ਼ਾ ਲਿਆ | ਚੈਕਿੰਗ ਦੌਰਾਨ ਅਗਰਵਾਲ ਨੇ ਖ਼ੁਦ ਕਈ ਸ਼ੱਕੀ ਵਾਹਨ ਚਾਲਕਾਂ ਨੂੰ ਰੋਕ ਕੇ ਅਲਕੋਮੀਟਰ ਰਾਹੀਂ ਉਨ੍ਹਾਂ ਦੀ ਜਾਂਚ ਕਰਵਾਈ | ਉਨ੍ਹਾਂ ਸਖ਼ਤ ਹਦਾਇਤਾਂ 5ਦੱਤੀਆਂ ਕਿ ਸ਼ਰਾਬ ਜਾਂ ਕਿਸੇ ਵੀ ਤਰ੍ਹਾਂ ਦੇ ਹੋਰ ਨਸ਼ੇ ਦੀ ਹਾਲਤ ਵਿਚ ਡਰਾਈਵਿੰਗ ਕਰਨ ਵਾਲਿਆਂ ਦੇ ਤੁਰੰਤ ਚਲਾਨ ਕੱਟੇ ਜਾਣ ਅਤੇ ਵਾਹਨ ਜ਼ਬਤ ਕੀਤੇ ਜਾਣ | ਉਨ੍ਹਾਂ ਕਿਹਾ ਕਿ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਪੂਰੇ ਜ਼ਿਲ੍ਹੇ ਵਿਚ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ | ਨਵੇਂ ਸਾਲ ਦੇ ਜਸ਼ਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖ਼ੁਸ਼ੀ ਦੇ ਮੌਕੇ 'ਤੇ ਨਸ਼ਾ ਕਰਕੇ ਹੁੱਲੜਬਾਜ਼ੀ ਕਰਨ ਵਾਲਿਆਂ ਅਤੇ ਜਨਤਕ ਥਾਵਾਂ 'ਤੇ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਪੁਲਿਸ ਬੇਹੱਦ ਸਖ਼ਤੀ ਨਾਲ ਨਿਪਟੇਗੀ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੌਕਸੀ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਰਾਤ ਸਮੇਂ ਲਗਾਤਾਰ ਗਸ਼ਤ ਕਰਨਗੀਆਂ | ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਕਿਸੇ ਨੂੰ ਨਸ਼ਾ ਤਸਕਰਾਂ ਜਾਂ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਇਹ ਜਾਣਕਾਰੀ ਪੁਲਿਸ ਕੰਟਰੋਲ ਰੂਮ ਜਾਂ ਹੈਲਪਲਾਈਨ ਨੰ. 112 'ਤੇ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਪੋਸ਼ਣ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਅਗਲੀ ਖ਼ਬਰ 'ਜੀ ਰਾਮ ਜੀ' ਸਕੀਮ ਬਾਰੇ ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁਮਰਾਹ - ਭੱਟੀ, ਚੀਮਾ, ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।