20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਸ਼ਰਮਾ ਹੋਏ ਸੇਵਾ ਮੁਕਤ

ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)-ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਸ਼ਰਮਾ 38 ਸਾਲ ਦੀ ਬੇਦਾਗ਼ ਸੇਵਾ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ | ਇਸ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਮਹਿਫ਼ਲ ਰੈਸਟੋਰੈਂਟ ਵਿਚ ਰੱਖੀ ਵਿਦਾਇਗੀ ਪਾਰਟੀ ਵਿਚ ਉਨ੍ਹਾਂ ਦੇ ਸਨੇਹੀਆਂ ਨੇ ਸ਼ਰਮਾ ਨੂੰ ਮੁਬਾਰਕਬਾਦ ਦੇ ਨਾਲ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸੇਵਾ ਦੌਰਾਨ ਵਾਪਰੀਆਂ ਖੱਟੀਆਂ ਮਿੱਠੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ | ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਸ਼ਰਮਾ ਅਤੇ ਉਨ੍ਹਾਂ ਦੀ ਧਰਮ ਪਤਨੀ ਮਮਤਾ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਮਗਰੋਂ ਕਿਹਾ ਕਿ ਉਨ੍ਹਾਂ ਪੂਰੇ ਕਾਰਜਕਾਲ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ, ਜਿਸ ਤੋਂ ਸਮੂਹ ਕਰਮਚਾਰੀਆਂ ਨੂੰ ਪੇ੍ਰਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਸੰਦੀਪ ਸ਼ਰਮਾ ਏ.ਐਫ.ਓ ਨੇ ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਈ | ਇਸ ਮੌਕੇ ਸ਼ਰਮਾ ਨੂੰ ਸ਼ੁੱਭਕਾਮਨਾਵਾਂ ਦੇਣ ਵਾਲਿਆਂ ਵਿਚ ਏ.ਐਮ.ਡੀ ਬਾਲ ਮੁਕੰਦ ਸ਼ਰਮਾ, ਅਮਰਜੀਤ ਸਿੰਘ ਸੇਖੋਂ ਈ.ਡੀ ਮਾਰਕਫੈੱਡ, ਦਵਿੰਦਰ ਸਿੰਘ ਜੱਲ੍ਹਾ ਡਾਇਰੈਕਟਰ, ਲਵਸ਼ਿੰਦਰ ਸ਼ਾਰਦਾ, ਬਲਜਿੰਦਰ ਸਿੰਘ ਟੀ.ਓ, ਭੁਪਿੰਦਰ ਸਿੰਘ, ਅਮਰਿੰਦਰ ਸਿੰਘ, ਸੰਦੀਪ ਸ਼ਰਮਾ ਨਿਊਟਨ ਸ਼ਾਖਾ ਮੈਨੇਜਰ, ਸਾਧੂਰਾਮ ਭੱਟਮਾਜਰਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਇੰਦਰਜੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਰਾਈਸ ਮਿਲਰਜ਼ ਐਸੋਸੀਏਸ਼ਨ, ਦਰਬਾਰਾ ਸਿੰਘ ਰੰਧਾਵਾ, ਮਨਦੀਪ ਸਿੰਘ, ਸੇਵਾ ਮੁਕਤ ਏ.ਜੀ.ਐਮ. ਪੰਜਾਬ ਨੈਸ਼ਨਲ ਬੈਂਕ ਹਰਨੇਕ ਸਿੰਘ, ਤਰਸੇਮ ਚੰਦ ਪ੍ਰਧਾਨ ਸਰਹਿੰਦ ਮੰਡੀ ਨਾਲ ਹੋਰ ਸਨੇਹੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਬਾਦਲ ਦਲ ਨਾਲ ਕੋਈ ਸਮਝੌਤਾ ਨਹੀਂ- ਚੰਦੂਮਾਜਰਾ ਅਗਲੀ ਖ਼ਬਰ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਅਤੇ ਚੰਗਾ ਸਮਾਂ ਲੈ ਕੇ ਆਵੇ- ਵਿਧਾਇਕ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।