20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬਾਦਲ ਦਲ ਨਾਲ ਕੋਈ ਸਮਝੌਤਾ ਨਹੀਂ- ਚੰਦੂਮਾਜਰਾ

ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਅਕਾਲੀ ਦਲ ਬਾਦਲ ਨਾਲ ਕੋਈ ਸਮਝੌਤਾ ਨਹੀਂ ਹੋ ਰਿਹਾ ਅਤੇ ਕੁਝ ਗੈਰ ਪੰਥਕ ਲੋਕ ਅਜਿਹੀਆਂ ਅਫ਼ਵਾਹਾਂ ਫੈਲਾਅ ਰਹੇ ਹਨ, ਇਨ੍ਹਾਂ ਚਰਚਾਵਾਂ 'ਚ ਕੋਈ ਸਚਾਈ ਨਹੀਂ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭੁਪਿੰਦਰ ਸਿੰਘ ਚੀਮਾ ਕੈਨੇਡਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ 328 ਸਰੂਪਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਪੁੱਛੇ ਜਾਣ 'ਤੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੂੰ ਧਾਰਮਿਕ ਮਾਮਲਿਆਂ 'ਚ ਦਖ਼ਲ ਨਹੀਂ ਦੇਣਾ ਚਾਹੀਦਾ ਪਰ ਜੇ ਸਮਾਂ ਰਹਿੰਦੇ ਸ਼੍ਰੋਮਣੀ ਕਮੇਟੀ ਪੜਤਾਲ ਦੇ ਆਧਾਰ 'ਤੇ ਕਾਰਵਾਈ ਕਰਦੀ ਤਾਂ ਅੱਜ ਇਹ ਨੌਬਤ ਨਹੀਂ ਆਉਣੀ ਸੀ | ਉਨ੍ਹਾਂ ਕਿਹਾ ਕਿ ਧਾਰਮਿਕ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੂੰ ਅਗਵਾਈ ਕਰਕੇ ਵਿਸ਼ਵ ਪੰਥਕ ਕਨਵੈੱਨਸ਼ਨ ਸੱਦਣ ਦੀ ਲੋੜ ਹੈ ਤਾਂ ਜੋ ਸਾਂਝਾ ਪਲੇਟਫ਼ਾਰਮ ਤਿਆਰ ਕਰਕੇ ਸਿੱਖ ਕੌਮ ਦੀ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਆਗੂ ਤੇ ਵਰਕਰ 2 ਦਸੰਬਰ 2024 ਦੇ ਹੁਕਮਨਾਮੇ 'ਤੇ ਕਾਇਮ ਹਨ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਉਹ ਸਪਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ | ਇਸ ਮੌਕੇ ਭੁਪਿੰਦਰ ਸਿੰਘ ਚੀਮਾ ਕੈਨੇਡਾ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਰਣਬੀਰ ਸਿੰਘ ਪੂਨੀਆ ਵਰਕਿੰਗ ਕਮੇਟੀ ਮੈਂਬਰ, ਇੰਦਰਜੀਤ ਸਿੰਘ ਸੰਧੂ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਦੀਪ ਸਿੰਘ ਤਰਖਾਣਮਾਜਰਾ ਜ਼ਿਲ੍ਹਾ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਗੁਰਦੇਵ ਸਿੰਘ ਵਿਰਕ, ਡਾ. ਮਨਜੀਤ ਸਿੰਘ, ਜੈ ਸਿੰਘ ਬਾੜਾ, ਕਸ਼ਮੀਰ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁਮਾਣ, ਦਲਬਾਰਾ ਸਿੰਘ ਸਰਹਿੰਦ, ਜੁਝਾਰ ਸਿੰਘ ਮਾਜਰੀ ਸੋਢੀਆਂ, ਹਰੀ ਸਿੰਘ ਚਮਕ, ਬਲਤੇਜ਼ ਸਿੰਘ ਮਹਿਦੂਦਾਂ, ਹਰਮੇਲ ਸਿੰਘ ਰੰਘੇੜਾ, ਲਖਵੀਰ ਸਿੰਘ ਰੁਪਾਲਹੇੜੀ, ਪ੍ਰੇਮਪਾਲ ਸਿੰਘ, ਹਰਚੰਦ ਸਿੰਘ ਨੰਬਰਦਾਰ, ਜਗਜੀਤ ਸਿੰਘ ਸੇਖੋਂ, ਮਨਪ੍ਰੀਤ ਸਿੰਘ, ਗਗਨਜੋਤ ਸਿੰਘ, ਸੁਰਜੀਤ ਸਿੰਘ ਚਨਾਰਥਲ, ਰੁਪਿੰਦਰ ਸਿੰਘ, ਹਰਚੰਦ ਸਿੰਘ ਜਖਵਾਲੀ, ਹਰਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਜਸਪਾਲ ਸਿੰਘ ਦਾਦੂਮਾਜਰਾ, ਗੁਰਧਰਮ ਸਿੰਘ, ਦਰਸ਼ਨ ਸਿੰਘ ਅਨਾਇਤਪੁਰਾ, ਯਾਦਵਿੰਦਰ ਸਿੰਘ ਬੀੜ ਭਮਾਰਸੀ, ਮਾਸਟਰ ਅਜੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਨੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਾਹਿਤ ਵੰਡਿਆ ਅਗਲੀ ਖ਼ਬਰ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਸ਼ਰਮਾ ਹੋਏ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।