28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਬੇਲੋੜੇ ਵਿਵਾਦਾਂ 'ਚ ਉਲਝਣ ਦੀ ਬਜਾਏ ਪੰਜਾਬ ਦੀ ਡਾਵਾਂਡੋਲ ਹੋ ਚੁੱਕੀ ਅਮਨ ਕਾਨੂੰਨ ਵਿਵਸਥਾ ਨੂੰ ਸੁਧਾਰਨ ਵੱਲ ਧਿਆਨ ਦੇਣ-ਪ੍ਰੋ. ਚੰਦੂਮਾਜਰਾ

ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਰਾਜਸੀ ਤਾਲਮੇਲ ਕਮੇਟੀ ਦੇ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਤੀ ਰਾਤ ਰੇਲਵੇ ਟਰੈਕ ਸਰਹਿੰਦ 'ਤੇ ਹੋਏ ਧਮਾਕੇ ਦੀ ਘਟਨਾ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ | ਜਿਸ ਕਰਕੇ ਸੂਬੇ ਦੇ ਲੋਕ ਭੈਅ ਭੀਤ ਹਨ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਲੋੜੇ ਵਿਵਾਦਾਂ ਵਿਚ ਉਲਝਣ ਦੀ ਬਜਾਏ ਪੰਜਾਬ ਦੀ ਡਾਵਾਂਡੋਲ ਹੋ ਚੁੱਕੀ ਅਮਨ ਕਾਨੂੰਨ ਵਿਵਸਥਾ ਨੂੰ ਸੁਧਾਰਨ ਵੱਲ ਧਿਆਨ ਦੇਣ | ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਲੈ ਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਤਾਂ ਜੋ ਹਰੇਕ ਅਮਨ ਪਸੰਦ ਨਾਗਰਿਕ ਬਿਨਾਂ ਕਿਸੇ ਡਰ ਭੈਅ ਤੋਂ ਆਪਣਾ ਕਾਰੋਬਾਰ ਕਰ ਸਕਣ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ, ਸਾਬਕਾ ਕੌਂਸਲ ਪ੍ਰਧਾਨ ਸ਼ੇਰ ਸਿੰਘ, ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਵਿਰਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਰਾਮਪੁਰ ਵਿਖੇ ਕੱਟ ਨਾ ਛੱਡੇ ਜਾਣ ਦੇ ਮਾਮਲੇ ਸਬੰਧੀ ਪ੍ਰੋ. ਚੰਦੂਮਾਜਰਾ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਡੀ.ਐੱਮ.ਐੱਫ ਵਲੋਂ 26 ਨੂੰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।