27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

26 ਨੂੰ ਪਿੰਡ ਘੁਟੀਂਡ ਵਿਖੇ ਕਾਂਗਰਸ ਪਾਰਟੀ ਵਲੋਂ ਤਿਰੰਗਾ ਲਹਿਰਾਇਆ ਜਾਵੇਗਾ-ਜਗਵੀਰ ਸਲਾਣਾ

ਅਜੀਤ ਡੈਸਕ 25-01-2026
ਅਮਲੋਹ, 24 ਜਨਵਰੀ (ਕੇਵਲ ਸਿੰਘ)-ਕਾਂਗਰਸ ਪਾਰਟੀ ਹਲਕਾ ਅਮਲੋਹ ਵਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਮੌਜੂਦਾ ਵਿਧਾਇਕ ਪ੍ਰਗਟ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਝੰਡਾ ਲਹਿਰਾਉਣ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ 'ਮਨਰੇਗਾ ਬਚਾਓ ਸੰਗਰਾਮ' ਤਹਿਤ ਰੈਲੀ ਕੀਤੀ ਜਾਵੇਗੀ | ਇਸ ਮੌਕੇ ਸੀਨੀਅਰ ਆਗੂ ਜਗਵਿੰਦਰ ਸਿੰਘ ਰਹਿਲ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਬਚਨ ਸਿੰਘ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਹਰਪ੍ਰੀਤ ਸਿੰਘ ਗੁਰਧਨਪੁਰ, ਰਾਜਵਿੰਦਰ ਸਿੰਘ ਘੁਟੀਂਡ, ਗੁਰਚਰਨ ਤੰਦਾ ਬੱਧਾ, ਲਵਪ੍ਰੀਤ ਕਾਹਨਪੁਰਾ, ਜੱਗੀ ਵੜੈਚਾਂ, ਦਵਿੰਦਰ ਸਿੰਘ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਦਿੱਤੀ ਚਾਈਨਾ ਡੋਰ ਨਾ ਵਰਤਣ ਦੀ ਸਲਾਹ ਅਗਲੀ ਖ਼ਬਰ 'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।