27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਦੀ ਹੋਈ ਮੀਟਿੰਗ

ਅਜੀਤ ਡੈਸਕ 25-01-2026
ਜਖਵਾਲੀ, 24 ਜਨਵਰੀ (ਨਿਰਭੈ ਸਿੰਘ)-ਸੰਗਤਪੁਰ ਸੋਢੀਆਂ ਵਿਖੇ ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਾਂ ਵਲੋਂ ਗਰਾਊਾਡ ਪੱਧਰ 'ਤੇ ਕੰਮ ਕੀਤਾ ਜਾਂਦਾ ਹੈ, ਜੋ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਨੂੰ ਘਰ-ਘਰ ਤੱਕ ਪਹੁੰਚਾਉਂਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ | ਅੱਜ ਦੇ ਮਸ਼ੀਨੀ ਯੁੱਗ ਵਿਚ ਮਹਿੰਗਾਈ ਬਹੁਤ ਵੱਧ ਗਈ ਹੈ ਇਸ ਲਈ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਦੇ ਮਾਣ ਭੱਤੇ ਨੂੰ ਦੁੱਗਣਾ ਕੀਤਾ ਜਾਵੇ | ਆਉਣ ਵਾਲੇ ਬਜਟ ਸੈਸ਼ਨ ਵਿਚ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਦੇ ਲਈ ਵਿਸ਼ੇਸ਼ ਪੈਕੇਜ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ ਭੱਟਮਾਜਰਾ, ਰਣਜੀਤ ਕੌਰ ਮਾਧੋਪੁਰ, ਦਲਵਿੰਦਰ ਕੌਰ ਚੋਰਵਾਲਾ, ਜਸਵਿੰਦਰ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਰੋਮਾ ਚਨਾਰਥਲ ਕਲਾਂ, ਬਲਵੰਤ ਕੌਰ ਖ਼ੋਜੇਮਾਜਰਾ, ਮਨਜੀਤ ਕੌਰ ਸਿਧਵਾਂ, ਹਰਬੰਸ ਕੌਰ ਮੀਰਪੁਰ, ਸੁਖਵੀਰ ਕੌਰ ਸੰਗਤਪੁਰ ਸੋਢੀਆਂ, ਬਲਵੰਤ ਕੌਰ ਖ਼ੋਜੇਮਾਜਰਾ, ਰਾਜ ਕੌਰ ਹੁਸੈਨਪੁਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੰਦਰ ਵਿਖੇ ਧੂਣੇ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਅਗਲੀ ਖ਼ਬਰ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਦਿੱਤੀ ਚਾਈਨਾ ਡੋਰ ਨਾ ਵਰਤਣ ਦੀ ਸਲਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।