25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖੇਡ ਸਟੇਡੀਅਮ ਮਾਧੋਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਅੰਤਿਮ ਰਿਹਰਸਲ

ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਖੇਡ ਸਟੇਡੀਅਮ ਮਾਧੋਪੁਰ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ | ਇਸ ਮੌਕੇ ਐੱਸ.ਪੀ ਹਰਵੰਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ | ਅੰਤਿਮ ਰਿਹਰਸਲ ਮੌਕੇ ਮਾਰਚ ਪਾਸਟ 'ਚ ਪਰੇਡ ਕਮਾਂਡਰ ਡੀ.ਐੱਸ.ਪੀ ਹੈਡਕੁਆਟਰ ਹਰਤੇਸ਼ ਕੌਸ਼ਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮਗਾਰਡਜ਼ ਸਮੇਤ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਨੇ ਹਿੱਸਾ ਲਿਆ | ਇਸ ਉਪਰੰਤ ਵਿਭਾਗੀ ਸਕੀਮਾਂ ਤੇ ਆਧਾਰਤ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ | ਸਕੂਲੀ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਤੇ ਸੀ.ਐਮ ਦੀ ਯੋਗਸ਼ਾਲਾ ਦੇ ਸਿੱਖਿਆਰਥੀਆਂ ਨੇ ਯੋਗ ਆਸਣਾਂ ਦੀ ਪੇਸ਼ਕਾਰੀ ਕੀਤੀ | ਏ.ਡੀ.ਸੀ ਪੂਜਾ ਸਿਆਲ ਗਰੇਵਾਲ ਨੇ ਏ.ਡੀ.ਸੀ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਦੀ ਮੌਜੂਦਗੀ ਵਿਚ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੇ ਸਿੱਖ ਭਾਵਨਾਵਾਂ ਨੂੰ ਵਲੂੰਧਰਿਆ ਹੈ-ਜੋਗਾ ਸਿੰਘ ਚੱਠਾ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਕੌਮੀ ਬਾਲੜੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।