25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐੱਸ.ਵੀ.ਐੱਮ. ਖਮਾਣੋਂ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਅਜੀਤ ਡੈਸਕ 25-01-2026
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ)-ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਐੱਸ.ਵੀ.ਐਮ. ਖਮਾਣੋਂ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਰੰਭ ਮਾਂ ਸਰਸਵਤੀ ਦੇ ਸਲੋਕ ਨਾਲ ਕੀਤਾ ਗਿਆ | ਸਕੂਲ ਪਿ੍ੰਸੀਪਲ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੁਆਰਾ ਹਵਨ ਯੱਗ ਕਰਕੇ ਵਿੱਦਿਆ ਮੰਦਰ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ ਗਈ | ਪੰਡਿਤ ਗੌਰਵ ਮਿਸ਼ਰਾ ਵਲੋਂ ਹਵਨ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਬਸੰਤ ਪੰਚਮੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਸਾਨੂੰ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਅੱਗੇ ਵਿੱਦਿਆ ਅਤੇ ਸੁੱਖ ਦਾ ਦਾਨ ਬਖ਼ਸ਼ਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ | ਉਨ੍ਹਾਂ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੈਨੇਜਮੈਂਟ ਮੈਂਬਰ ਦਵਿੰਦਰ ਦਾਨੀਆ, ਡਾ. ਸੁਨੀਲ ਗੁਪਤਾ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਕੋਰਡੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੇ ਸਿੱਖ ਭਾਵਨਾਵਾਂ ਨੂੰ ਵਲੂੰਧਰਿਆ ਹੈ-ਜੋਗਾ ਸਿੰਘ ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।