25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੋਰਡੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਸੰਘੋਲ, 24 ਜਨਵਰੀ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ ਇੰਸਟੀਚਿਊਟਸ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਕੋਰਡੀਆ ਸੰਸਥਾ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਤੇ ਸੰਸਥਾ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ | ਦਿਨ ਨੂੰ ਤਾਜ਼ਗੀ ਅਤੇ ਖ਼ੁਸ਼ੀਆਂ ਵੰਡਣ ਦਾ ਤਿਉਹਾਰ ਦੱਸਿਆ | ਉਨ੍ਹਾਂ ਨੇ ਇਸ ਸਬੰਧੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਿੱਸਾ ਲਿਆ | ਉਮਾ ਰਾਣਾ ਪਬਲਿਕ ਸਕੂਲ ਦੇ ਪਿ੍ੰਸੀਪਲ ਅਜੇ ਵੀਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ |
ਸਰਸਵਤੀ ਵੰਦਨਾ ਨਾਲ ਇਸ ਮੌਕੇ 'ਤੇ ਸੰਸਥਾਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਕੋਰਡੀਆ ਸੰਸਥਾ ਦੇ ਟਰੱਸਟੀ ਪ੍ਰੋਮਿਲਾ ਕੌਸ਼ਲ ਅਤੇ ਸੁਰਿੰਦਰ ਕੌਸ਼ਲ ਨੇ ਉਚੇਚੇ ਤੌਰ 'ਤੇ ਕੈਨੇਡਾ ਤੋਂ ਇਸ ਮੌਕੇ ਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਰਿਆਂ ਨਾਲ ਸਾਂਝੀ ਕੀਤੀ | ਇਸ ਮੌਕੇ 'ਤੇ ਪਿ੍ੰਸੀਪਲ ਡਾ. ਜਯੋਤੀ ਸ਼ਰਮਾ ਨੇ ਵੀ ਵਿਸ਼ੇ ਦੇ ਸਬੰਧ 'ਚ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਦੇ ਅੰਤ ਵਿਚ ਡਾ. ਰਵੀ ਪ੍ਰਕਾਸ਼ ਮਿਸ਼ਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਡੀ.ਬੀ.ਯੂ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਐੱਸ.ਵੀ.ਐੱਮ. ਖਮਾਣੋਂ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।