25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੀ.ਆਈ.ਐੱਮ.ਟੀ. 'ਚ ਮਨਾਈ ਬਸੰਤ ਪੰਚਮੀ

ਅਜੀਤ ਡੈਸਕ 25-01-2026
ਮੰਡੀ ਗੋਬਿੰਦਗੜ੍ਹ, 24 ਜਨਵਰੀ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਕੈਂਪਸ ਨੂੰ ਪੀਲੇ ਰੰਗ ਦੀਆਂ ਸਜਾਵਟਾਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਬਸੰਤ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ | ਪ੍ਰੋਗਰਾਮ ਦੀ ਸ਼ੁਰੂਆਤ ਦੇਵੀ ਸਰਸਵਤੀ ਦੀ ਪੂਜਾ ਅਤੇ ਪ੍ਰਾਰਥਨਾ ਨਾਲ ਹੋਈ | ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਬਸੰਤ ਪੰਚਮੀ ਦੇ ਸ਼ੁੱਭ ਮੌਕੇ 'ਤੇ ਪ੍ਰਾਰਥਨਾ ਨਾਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ, ਗਿਆਨ, ਬੁੱਧੀ ਅਤੇ ਰਚਨਾਤਮਿਕਤਾ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਗਿਆਨ, ਸਕਾਰਾਤਮਿਕ ਊਰਜਾ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ ਅਤੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਆਪਸੀ ਸਦਭਾਵਨਾ, ਟੀਮ ਭਾਵਨਾ ਅਤੇ ਭਾਰਤੀ ਤਿਉਹਾਰਾਂ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ | ਪ੍ਰੋਗਰਾਮ ਦੇ ਅੰਤ ਵਿਚ ਸਾਰਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਗਈ | ਸਾਰੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਸ਼ਾਦ ਵੰਡਿਆ ਗਿਆ |
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਮਨਰੇਗਾ ਕਾਮਿਆਂ ਦਾ ਰੁਜ਼ਗਾਰ ਖ਼ਤਮ ਕਰਨਾ ਚਾਹੁੰਦੀ ਹੈ-ਨਾਗਰਾ ਅਗਲੀ ਖ਼ਬਰ ਡੀ.ਬੀ.ਯੂ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।