03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਲੱਭਿਆ ਮਹਿੰਗਾ ਮੋਬਾਈਲ ਅਸਲੀ ਮਾਲਕ ਦੇ ਸਪੁਰਦ ਕਰਕੇ ਇਮਾਨਦਾਰੀ ਦੀ ਕੀਤੀ ਮਿਸਾਲ ਪੇਸ਼

ਅਜੀਤ ਡੈਸਕ 26-01-2026
ਖਮਾਣੋਂ, 25 ਜਨਵਰੀ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਬਿਲਾਸਪੁਰ ਦੇ ਨੌਜਵਾਨ ਜਤਿੰਦਰ ਸਿੰਘ ਜੋ ਮਨਸੂਰਪੁਰ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦਾ ਹੈ, ਨੇ ਲੱਭਿਆ ਮੋਬਾਈਲ ਅਸਲੀ ਮਾਲਕ ਦੇ ਸਪੁਰਦ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਨੂੰ ਸੜਕ 'ਤੇ ਡਿੱਗਿਆ ਮਹਿੰਗਾ ਮੋਬਾਈਲ ਮਿਲਿਆ | ਇਸ ਸਬੰਧੀ ਉਨ੍ਹਾਂ ਤੁਰੰਤ ਯੂਥ ਆਗੂ ਮਨਦੀਪ ਸਿੰਘ ਘੁਮਾਣ ਨਾਲ ਗੱਲਬਾਤ ਕੀਤੀ ਅਤੇ ਮੋਬਾਇਲ ਦੇ ਅਸਲੀ ਮਾਲਕ ਸੁਖਵਿੰਦਰ ਸਿੰਘ ਹਵਾਰਾ ਨੂੰ ਵਾਪਸ ਕੀਤਾ ਗਿਆ | ਸੁਖਵਿੰਦਰ ਸਿੰਘ ਨੇ ਇਸ ਸਬੰਧੀ ਜਤਿੰਦਰ ਸਿੰਘ ਦੀ ਇਮਾਨਦਾਰੀ ਦੀ ਸ਼ਲਾਘਾ ਕਰਦਿਆਂ ਉਸ ਦਾ ਧੰਨਵਾਦ ਕੀਤਾ | ਇਸ ਮੌਕੇ ਮਨਦੀਪ ਸਿੰਘ ਘੁਮਾਣ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਹਰਿੰਦਰ ਸਿੰਘ, ਇੰਦਰਪ੍ਰੀਤ ਘੁਮਾਣ ਅਤੇ ਜਤਿੰਦਰ ਸਿੰਘ ਜਿੰਦੀ ਹਾਜ਼ਰ ਸਨ |
ਪਿਛਲੀ ਖ਼ਬਰ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਗਣਤੰਤਰ ਦਿਵਸ ਸਮਾਗਮ ਲਈ ਫੁਲ ਡਰੈੱਸ ਰਿਹਰਸਲ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।