03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਨਰੇਗਾ 'ਤੇ ਹਮਲੇ ਦੇ ਵਿਰੋਧ ਵਿਚ ਪਿੰਡ ਪੰਡਰਾਲੀ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 26-01-2026
ਜਖਵਾਲੀ, 25 ਜਨਵਰੀ (ਨਿਰਭੈ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ 'ਚ ਤਬਦੀਲੀਆਂ ਕਰਕੇ ਗ਼ਰੀਬਾਂ ਅਤੇ ਮਜ਼ਦੂਰ ਵਰਗ ਦੇ ਹੱਕ ਖੋਹਣ ਦੀ ਸਾਜ਼ਿਸ਼ ਦੇ ਵਿਰੋਧ ਵਿਚ ਅੱਜ ਪਿੰਡ ਪੰਡਰਾਲੀ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਮਨਰੇਗਾ ਵਰਕਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮਨਰੇਗਾ ਗ਼ਰੀਬਾਂ ਲਈ ਰੁਜ਼ਗਾਰ ਦੀ ਗਾਰੰਟੀ ਹੈ, ਪਰ ਮੋਦੀ ਸਰਕਾਰ ਇਸ ਕਾਨੂੰਨ ਨੂੰ ਕਮਜ਼ੋਰ ਕਰਕੇ ਮਜ਼ਦੂਰਾਂ ਦੇ ਹੱਕ ਖ਼ਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦੇ ਫ਼ੰਡ ਘਟਾਉਣ ਅਤੇ ਨਿਯਮਾਂ ਵਿਚ ਬਦਲਾਅ ਕਰਨਾ ਸਿੱਧਾ ਗ਼ਰੀਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦੇ ਬਜਟ 'ਚ ਲਗਾਤਾਰ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪਿੰਡਾਂ ਵਿਚ ਰੁਜ਼ਗਾਰ ਦੇ ਮੌਕੇ ਘੱਟ ਰਹੇ ਹਨ ਅਤੇ ਮਜ਼ਦੂਰਾਂ ਨੂੰ ਸਮੇਂ ਸਿਰ ਮਜ਼ਦੂਰੀ ਵੀ ਨਹੀਂ ਮਿਲ ਰਹੀ | ਇਹ ਸਰਕਾਰ ਸਿਰਫ਼ ਆਪਣੇ ਚੋਣਵੇਂ ਅਮੀਰ ਦੋਸਤਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਗ਼ਰੀਬਾਂ ਦੇ ਹੱਕ ਮਾਰ ਰਹੀ ਹੈ | ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਜੇ ਲੋੜ ਪਈ ਤਾਂ ਇਹ ਸੰਘਰਸ਼ ਪਿੰਡਾਂ ਤੋਂ ਲੈ ਕੇ ਦਿੱਲੀ ਤੱਕ ਲੈ ਜਾਇਆ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਮਜ਼ਦੂਰਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮਨਰੇਗਾ ਕਾਨੂੰਨ ਨੂੰ ਜਿਵੇਂ ਦਾ ਤਿਵੇਂ ਬਰਕਰਾਰ ਰੱਖਣ ਦੀ ਮੰਗ ਕੀਤੀ ਗਈ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਹਰਵਿੰਦਰ ਸਿੰਘ ਲਟੋਰ ਤੇ ਪਿੰਡ ਵਾਸੀ ਤੇ ਮਨਰੇਗਾ
ਪਿਛਲੀ ਖ਼ਬਰ ਜੀ. ਪੀ. ਸੀ. ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ ਵਲੋਂ ਦੇਸ਼ ਵਿਆਪੀ ਹੜਤਾਲ 27 ਨੂੰ -ਨਰੇਸ਼ ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।