03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਵਿਪ ਵਲੋਂ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਪਹਿਲੀ ਨੂੰ -ਗਰਗ

ਅਜੀਤ ਡੈਸਕ 26-01-2026
ਅਮਲੋਹ, 25 ਜਨਵਰੀ (ਗਿੱਲ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬਿ੍ਜ ਭੂਸ਼ਨ ਗਰਗ ਨੇ ਦੱਸਿਆ ਕਿ ਕੈਂਸਰ ਵਰਗੀ ਘਾਤਕ ਬਿਮਾਰੀ ਖਿਲਾੇਫ਼ ਜੰਗ 'ਚ ਜਾਗਰੂਕਤਾ ਅਤੇ ਸਮੇਂ ਸਿਰ ਜਾਂਚ ਸਭ ਤੋਂ ਵੱਡਾ ਹਥਿਆਰ ਹੈ ਅਤੇ ਇਸੇ ਉਦੇਸ਼ ਨੂੰ ਧਿਆਨ ਵਿਚ ਰੱਖਦੇ ਹੋਏ ਭਾਵਿਪ ਅਮਲੋਹ ਵਲੋਂ 1 ਫਰਵਰੀ ਨੂੰ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਐਸ. ਬੀ. ਆਈ. ਕਾਰਡਸ ਤੇ ਪੇਮੈਂਟ ਸਰਵਿਸ ਲਿਮਟਿਡ ਦੇ ਸਹਿਯੋਗ ਨਾਲ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਕੈਂਪ ਦਾ ਸਮਾਂ ਸਵੇਰੇ 10 ਤੋਂ 4 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਕੈਂਪ 'ਚ ਕੈਂਸਰ ਦੀ ਸ਼ੁਰੂਆਤੀ ਪਛਾਣ ਲਈ ਵਿਸ਼ੇਸ਼ ਸੁਵਿਧਾਵਾਂ ਉਪਲਬਧ ਹੋਣਗੀਆਂ | ਜਿਸ ਤਹਿਤ ਕੈਂਸਰ ਅਵੇਅਰਨੈੱਸ ਕਾਉਂਸਲਿੰਗ, ਸ਼ੂਗਰ ਤੇ ਬੀ. ਪੀ. ਚੈੱਕਅਪ, ਔਰਤਾਂ ਦੇ ਬੈੱ੍ਰਸਟ ਕੈਂਸਰ ਟੈੱਸਟ ਲਈ ਮੀਮੋਗ੍ਰਾਫੀ, ਮੂੰਹ ਤੇ ਗਲੇ ਦੇ ਕੈਂਸਰ ਦੀ ਜਾਂਚ, ਬਲੱਡ ਕੈਂਸਰ ਦੀ ਜਾਂਚ, ਸਮੇਤ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਨਾਲ ਹੀ ਕੈਂਸਰ ਮਰੀਜ਼ਾਂ ਨੂੰ ਸਹੀ ਮਾਰਗ ਦਰਸ਼ਨ ਤੇ ਸਲਾਹ ਵੀ ਦਿੱਤੀ ਜਾਵੇਗੀ | ਸੁਸਾਇਟੀ ਦੇ ਪੈੱ੍ਰਸ ਸਕੱਤਰ ਜਰਨੈਲ ਸਿੰਘ ਸਹੋਤਾ ਨੇ ਦੱਸਿਆ ਕਿ ਕੈਂਸਰ ਬਾਰੇ ਅਗਿਆਨਤਾ ਕਾਰਨ ਅਕਸਰ ਮਰੀਜ਼ ਦੇਰ ਨਾਲ ਹਸਪਤਾਲ ਪਹੁੰਚਦੇ ਹਨ, ਜਿਸ ਨਾਲ ਇਲਾਜ ਮੁਸ਼ਕਿਲ ਹੋ ਜਾਂਦਾ ਹੈ |
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਜਥੇਬੰਦੀਆਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧ... ਅਗਲੀ ਖ਼ਬਰ ਸਬ-ਇੰਸਪੈਕਟਰ ਭੁਪਿੰਦਰ ਸਿੰਘ ਅੱਜ ਰਾਸ਼ਟਰਪਤੀ ਪੁਲਿਸ ਤਗਮੇ ਨਾਲ ਹੋਣਗੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।