04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਫ਼ਤਹਿਗੜ੍ਹ ਸਾਹਿਬ 'ਚ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 26-01-2026
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਕਾਨਫ਼ਰੰਸ ਹਾਲ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ | ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੇ ਕੀਤੀ | ਇਸ ਮੌਕੇ ਵਿਧਾਨ ਸਭਾ ਹਲਕਾ ਅਮਲੋਹ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਚੇਤਨ ਬੰਗੜ ਨੂੰ ਜ਼ਿਲ੍ਹੇ 'ਚ ਸਭ ਤੋਂ ਵੱਧ 18-19 ਸਾਲ ਦੇ ਨਵੇਂ ਵੋਟਰ ਦਰਜ ਕਰਨ ਲਈ 2000 ਰੁਪਏ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਉਨ੍ਹਾਂ ਤੋਂ ਇਲਾਵਾ ਪੇਂਟਿੰਗ ਤੇ ਭਾਸ਼ਨ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਬੂਥ ਨੰ. 67 ਫ਼ਤਹਿਗੜ੍ਹ ਸਾਹਿਬ ਦੇ ਬੂਥ ਲੈਵਲ ਅਫ਼ਸਰ ਜਸਵੀਰ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 1000 ਰੁਪਏ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਜ਼ਿਲ੍ਹਾ ਚੋਣ ਦਫ਼ਤਰ ਦੇ ਕਲਰਕ ਸਨਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਭਾਸ਼ਨ ਤੇ ਕਵਿਤਾਵਾਂ ਪੇਸ਼ ਕੀਤੀਆਂ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸੀ ਪਠਾਣਾਂ ਦੇ ਲੈਕਚਰਾਰ ਰੂਪਪ੍ਰੀਤ ਕੌਰ ਨੇ ਟੱਪਿਆਂ ਰਾਹੀਂ ਵੋਟ ਦੀ ਮਹੱਤਤਾ ਦਾ ਸੁਨੇਹਾ ਦਿੱਤਾ | ਇਸ ਮੌਕੇ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਣ ਤੇ ਨਿਰਪੱਖ ਹੋ ਕੇ ਵੋਟ ਪਾਉਣ ਦਾ ਵੋਟਰ ਪ੍ਰਣ ਵੀ ਦਿਵਾਇਆ | ਸਮਾਗਮ 'ਚ ਨਹਿਰੂ ਯੁਵਾ ਕੇਂਦਰ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ ਜਦਕਿ ਮੁੱਖ ਮਹਿਮਾਨ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ
ਪਿਛਲੀ ਖ਼ਬਰ ਸੂਬੇ 'ਚ 100 ਦੇ ਕਰੀਬ ਮਾਮਲੇ ਆਏ ਸਾਹਮਣੇ ਅਗਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ-ਸੰਮਤੀ ਮੈਂਬਰ ਮਨਪ©ੀਤ ਕੌਰ ਖੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।