01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਅਜੀਤ ਡੈਸਕ 30-01-2026
ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਵਲੋਂ ਨਜ਼ਦੀਕੀ ਪਿੰਡ ਖ਼ਾਨਪੁਰ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਇਸ ਸਮਾਗਮ ਦੌਰਾਨ ਵਿਸ਼ਾਲ ਸ਼ੋਭਾ ਯਾਤਰਾ ਵੀ ਕੱਢੀ ਗਈ | ਇਸ ਮੌਕੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਸਕੱਤਰ ਜਨਰਲ ਕਿ੍ਸ਼ਨ ਸਿੰਘ ਬ੍ਰਾਹਮਣ ਮਾਜਰਾ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਖ਼ਾਨਪੁਰ, ਚੇਅਰਮੈਨ ਗਰਜਾ ਸਿੰਘ ਅਤੇ ਬਹਾਲ ਸਿੰਘ ਪੋਲਾ, ਖ਼ਜ਼ਾਨਚੀ ਮੇਜਰ ਸਿੰਘ ਸੌਂਢਾ, ਮੀਤ ਪ੍ਰਧਾਨ ਰਾਜਵੰਤ ਕੌਰ ਭੱਟਮਾਜਰਾ, ਬੇਅੰਤ ਕੌਰ ਪਵਾਲਾ ਅਤੇ ਬੁੱਧ ਰਾਮ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 'ਇਹੁ ਜਨਮੁ ਤੁਮ੍ਹਾਰੇ ਲੇਖੇ' ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਾਬਾ ਜਗਦੀਸ਼ ਦਾਸ ਬੋਪੁਰ ਵਾਲੇ ਅਤੇ ਮਹਾਤਮਾ ਬਲਬੀਰ ਦਾਸ ਖੰਨਾ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਜਗਤ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਭ ਧਰਮਾਂ ਦਾ ਸਤਿਕਾਰ ਕਰਦੇ ਹੋਏ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਉਚੇਰੀ ਸਿੱਖਿਆ ਦਿਵਾਉਣੀ ਚਾਹੀਦੀ ਹੈ ਤਾਂ ਜੋ ਬੱਚੇ ਬੜੇ ਹੋ ਕੇ ਆਪਣੇ ਦੇਸ਼ ਤੇ ਕੌਮ ਦੀ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ | ਇਸ ਮੌਕੇ ਇਕ ਵਿਸ਼ਾਲ ਸੋਭਾ ਯਾਤਰਾ ਨੂੰ ਬਾਬਾ ਜਗਦੀਸ਼ ਦਾਸ ਬੋਪੁਰ ਵਾਲਿਆਂ ਨੇ ਝੰਡੀ ਦੇ ਕੇ ਰਵਾਨਾ ਕੀਤਾ | ਸ਼ੋਭਾ ਯਾਤਰਾ ਖ਼ਾਨਪੁਰ ਤੋਂ ਸ਼ੁਰੂ ਹੋ ਕੇ ਗੁਰੂ ਰਵਿਦਾਸ ਭਵਨ ਬ੍ਰਾਹਮਣ ਮਾਜਰਾ ਸਮੇਤ ਵੱਖ-ਵੱਖ ਮੁਹੱਲਿਆਂ ਅਤੇ ਬਾਜ਼ਾਰਾਂ 'ਤੋਂ ਲੰਘ ਕੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਮਾਪਤ ਹੋਈ |
ਇਸ ਮੌਕੇ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਧਾਰਮਿਕ ਜਥੇਬੰਦੀਆਂ ਵਲੋਂ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਜੀ ਦੇ ਜਨਮ ਅਸਥਾਨ ਕਾਂਸ਼ੀ ਵਾਰਾਨਸੀ ਵਿਖੇ 1 ਫਰਵਰੀ ਨੂੰ ਹੋ ਰਹੇ ਵਿਸ਼ਵ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਜੈਕਾਰਿਆਂ ਦੀ ਗੂੰਜ ਵਿਚ ਰੇਲਗੱਡੀ ਰਾਹੀਂ ਵਾਰਾਨਸੀ ਲਈ ਰਵਾਨਾ ਹੋਈਆਂ | ਇਸ ਮੌਕੇ ਕਮੇਟੀ ਵਲੋਂ ਸਾਧੂ ਰਾਮ ਭੱਟਮਾਜਰਾ, ਅਵਤਾਰ ਸਿੰਘ ਠੇਕੇਦਾਰ ਤੋਂ ਇਲਾਵਾ ਹੋਰ ਪਤਵੰਤਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਟਰੰਪ ਨੂੰ ਮਾਰਨ ਲਈ ਸਾਜ਼ਿਸ਼ ਰਚਣ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਬਸੰਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।