30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਏ.ਡੀ.ਸੀ. ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 31-01-2026
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ 'ਬਲੀਦਾਨ ਦਿਵਸ' ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ ਵਲੋਂ ਕੀਤੀ ਗਈ | ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 2 ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਏ.ਡੀ.ਸੀ. ਗਰੇਵਾਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਉਨ੍ਹਾਂ ਮਹਾਨ ਸੂਰਬੀਰਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ ਅਤੇ ਦੇਸ਼ ਦੀ ਏਕਤਾ ਤੇ ਆਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ ਅਗਲੀ ਖ਼ਬਰ ਸ. ਬਾਦਲ ਬੀਬੀ ਭੱਠਲ ਨੂੰ ਜਿਤਾਉਣ ਲਈ ਅੰਦਰਖਾਤੇ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਹੀ ਉਮੀਦਵਾਰ ਨੂੰ ਹਰਾ ਦਿੰਦੇ ਸਨ-ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।