30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਰਾਏ

ਅਜੀਤ ਡੈਸਕ 31-01-2026
• ਵਿਧਾਇਕ ਲਖਵੀਰ ਰਾਏ ਨੇ ਸਰਹਿੰਦ 'ਚ 10 ਲੱਖ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਦੀਆਂ ਸਲਿੱਪਾਂ ਵੰਡੀਆਂ
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਵੱਖ-ਵੱਖ ਵਾਰਡਾਂ ਵਿਚ 10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸਲਿੱਪਾਂ ਵੰਡੀਆਂ ਗਈਆਂ | ਜਿਸ ਸਦਕਾ ਆਮ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਲੋਕ ਆਪ ਮੁਹਾਰੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਦਿਸੇ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਸੂਬੇ ਦੇ ਵਿਚ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਲਾਭ ਮੁਹੱਈਆ ਕਰਵਾਇਆ ਹੈ | ਇਸ ਸਕੀਮ ਦੇ ਆਉਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਜਿਸ ਵਿਚ 10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸੂਬੇ ਦਾ ਕੋਈ ਵਿਅਕਤੀ ਇਲਾਜ ਪੱਖੋਂ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ, ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬਾਂਹ ਫੜੀ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਪ੍ਰਤੀ ਕੂੜ ਪ੍ਰਚਾਰ ਕਰ ਰਹੀਆਂ ਹਨ, ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ | ਆਮ ਆਦਮੀ ਪਾਰਟੀ ਵਲੋਂ ਜਿਹੜੀ ਵੀ ਸਹੂਲਤ ਹੁਣ ਤੱਕ ਦਿੱਤੀ ਗਈ ਹੈ, ਉਹ ਨਿਰੰਤਰ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ | ਜਿਸ ਤਰ੍ਹਾਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਗਈ, ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾਇਆ ਗਿਆ, ਆਮ ਆਦਮੀ ਕਲੀਨਿਕ ਖ਼ੋਲ ਕੇ ਦਵਾਈਆਂ ਅਤੇ ਖ਼ੂਨ ਦੇ ਟੈਸਟ ਮੁਫ਼ਤ ਮੁਹੱਈਆ ਕਰਵਾਏ ਗਏ | ਇਸੇ ਤਰ੍ਹਾਂ 10 ਲੱਖ ਰੁਪਏ ਦੀ ਸਿਹਤ ਯੋਜਨਾ ਸ਼ੁਰੂ ਕਰਕੇ ਹਰ ਪਰਿਵਾਰ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ, ਜਿਸ ਸਕੀਮ ਦਾ ਲਾਭ ਲੈਣ ਦੇ ਲਈ ਹਰ ਵਿਅਕਤੀ ਨੂੰ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਲੋੜ ਪਵੇਗੀ | 'ਆਪ' ਦੀਆਂ ਯੂਥ ਟੀਮਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਕੈਂਪ ਲਗਾ ਕੇ ਉਕਤ ਸਲਿੱਪਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨੀ ਚੋਪੜਾ, 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਨਿੱਜੀ ਸਕੱਤਰ ਮਾਨਵ ਟਿਵਾਣਾ, ਜੋਨੀ ਤਲਾਣੀਆਂ, ਬੰਟੀ ਸੈਣੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 12 ਫਰਵਰੀ ਦੀ ਹੜਤਾਲ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਹੋਈ ਅਹਿਮ ਇਕੱਤਰਤਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।