29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਸਰਹਿੰਦ ਬਾਈਪਾਸ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਟੱਕਰ ਮਾਰ ਦਿੱਤੀ ਜਿਸ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਛਾਣ ਸਤਨਾਮ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ਉਕਤ ਸ਼ਿਕਾਇਤ ਗੁਰਪ੍ਰੀਤ ਸਿੰਘ ਨੇ ਥਾਣਾ ਅਨਾਜ ਮੰਡੀ ਵਿਚ ਦਰਜ ਕਰਵਾਈ ਕਿ ਉਸ ਦਾ ਭਰਾ ਸਤਨਾਮ ਸਿੰਘ ਸਰਹਿੰਦ ਬਾਈਪਾਸ ਪਟਿਆਲਾ ਉੱਤੇ ਨਿਆਰਾ ਪੈਟੋ੍ਰਲ ਪੰਪ ਲਾਗੇ ਜਾ ਰਿਹਾ ਸੀ ਜਿਸ ਦੌਰਾਨ ਸਾਹਮਣੇ ਤੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਉਸ ਦਾ ਭਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ • ਪਤੰਗਬਾਜ਼ੀ ਦਾ ਸ਼ੋਕ ਪੂਰਾ ਕਰਨ ਵਾਲੀ ਚਾਈਨਾ ਡੋਰ ਬਣਦੀ ਜਾ ਰਹੀ ਹੈ ਕਾਤਲ ਡੋਰ ਅਗਲੀ ਖ਼ਬਰ ਕਤਲ ਕੇਸ 'ਚੋਂ ਦੋ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।