29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਿਹਤ ਵਿਭਾਗ ਨੇ 'ਕੁਸ਼ਟ ਨਿਵਾਰਨ ਦਿਵਸ' ਦੇ ਮੌਕੇ 'ਤੇ ਲਿਆ ਪ੍ਰਣ

ਅਜੀਤ ਡੈਸਕ 31-01-2026
• ਕੁਸ਼ਟ ਰੋਗੀਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾਣ-ਡਾ. ਅਰਵਿੰਦ ਪਾਲ ਸਿੰਘ
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-'ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ' ਤਹਿਤ ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ 'ਕੁਸ਼ਟ ਨਿਵਾਰਨ ਦਿਵਸ' ਮਨਾਇਆ ਗਿਆ | ਇਸ ਮੌਕੇ ਤੇ ਡਾ. ਅਰਵਿੰਦ ਪਾਲ ਸਿੰਘ ਵਲੋਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਲੱਛਣ ਵਾਲੇ ਵਿਅਕਤੀਆਂ ਨੂੰ ਨਜ਼ਦੀਕੀ ਸਿਹਤ ਕੇਂਦਰ ਵਿਚ ਜਾਣ ਲਈ ਪ੍ਰੇਰਿਤ ਕਰਨ, ਜੇ ਉਸ ਨੂੰ ਕੁਸ਼ਟ ਰੋਗ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਪੂਰੀ ਮਦਦ ਕਰਨ, ਕੁਸ਼ਟ ਰੋਗੀ ਨਾਲ ਭੇਦਭਾਵ ਨਾ ਕਰਨ, ਕੁਸ਼ਟ ਮੁਕਤ ਭਾਰਤ ਲਈ ਸਦਾ ਯਤਨਸ਼ੀਲ ਰਹਿਣ ਦੀ ਸਹੁੰ ਚੁਕਾਈ ਗਈ | ਉਨ੍ਹਾਂ ਕਿਹਾ ਕਿ ਕੁਸ਼ਟ ਰੋਗੀਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾਣ | ਸਿਵਲ ਸਰਜਨ ਨੇ ਕਿਹਾ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਅਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਚਮੜੀ ਰੋਗਾਂ ਦੇ ਮਾਹਿਰ ਕਮ ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦਿਨ ਨੂੰ ਸਮਰਪਿਤ ਜ਼ਿਲ੍ਹਾ ਕੁਸ਼ਟ ਆਸ਼ਰਮ ਸੇਖੂਪੁਰਾ ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਦਾ ਵਿਸ਼ੇਸ਼ ਮੈਡੀਕਲ ਚੈੱਕਅੱਪ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲੇ ਸਮਾਨ, ਦਵਾਈਆਂ ਅਤੇ ਸਪੈਸ਼ਲ ਕਿਸਮ ਦੇ ਬੂਟ ਆਦਿ ਵੰਡੇ ਜਾਣਗੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਜ਼ਿਲ੍ਹਾ ਲੇਪਰੋਸੀ ਅਫ਼ਸਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਟੈਨੋ ਬਲਜੀਤ ਕੌਰ ਤੋਂ ਇਲਾਵਾ ਹੋਰ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਭੱਠਲ ਦੇ ਬਿਆਨ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਪ੍ਰੋ. ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।