24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ 7 ਰੋਜ਼ਾ ਐੱਨ.ਐੱਸ.ਐੱਸ.ਕੈਂਪ ਹੋਇਆ ਸਮਾਪਤ

ਅਜੀਤ ਡੈਸਕ 13-02-2026
ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸਫਲਤਾ ਪੂਰਵਕ ਸਮਾਪਤੀ ਹੋ ਗਈ | ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦੀ ਮਹੱਤਤਾ ਬਾਰੇ ਸਮਝਾਇਆ ਅਤੇ ਉਨ੍ਹਾਂ ਦੇ ਤਜਰਬਿਆਂ ਨੂੰ ਸੁਣਿਆ | ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸੰਖੇਪ ਸ਼ਬਦਾਂ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਪੜ੍ਹਾਈ ਨੂੰ ਆਪਣੀ ਜ਼ਿੰਦਗੀ ਵਿਚ ਖ਼ਾਸ ਮਹੱਤਤਾ ਦੇਣੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐੱਨ.ਐੱਸ.ਐੱਸ. ਦੇ ਬੈਸਟ ਵਲੰਟੀਅਰ ਮਨਜਿੰਦਰ ਸਿੰਘ, ਜਸ਼ਨਪ੍ਰੀਤ ਕੌਰ, ਅਨਮੋਲ ਸ਼ਰਮਾ, ਗੁਰਜੰਟ ਸਿੰਘ ਨੂੰ ਸਨਮਾਨਿਤ ਕੀਤਾ | ਚੁਣੇ ਗਏ ਪੰਜ ਸਟਾਰ ਵਲੰਟੀਅਰਾਂ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਿਧਾਇਕ ਨੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਲੰਟੀਅਰਾਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਮਨਜਿੰਦਰ ਸਿੰਘ ਅਤੇ ਜਸਮੀਤ ਕੌਰ ਨੇ ਸੱਤ ਰੋਜ਼ਾ ਕੈਂਪ ਦੀ ਰਿਪੋਰਟ ਪੇਸ਼ ਕੀਤੀ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਨੇ ਨਿਭਾਈ | ਐੱਨ.ਐੱਸ.ਐੱਸ .ਟੀਮ ਦੇ ਕੋਆਰਡੀਨੇਟਰ ਡਾ.ਰਣਦੀਪ ਕੌਰ, ਡਾ. ਦਲਵੀਰ ਸਿੰਘ, ਡਾ. ਮਾਲਵਿਕਾ ਖੁਰਾਣਾ, ਪ੍ਰੋ. ਅਮਰੀਕ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ.ਆਰ.ਐੱਮ.ਯੂ ਸਰਹਿੰਦ ਸ਼ਾਖਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਵਿਖੇ ਦੁਨੀਆ ਦੇ ਦੂਜੇ 'ਲਿੰਕਡਇਨ ਐਕਸਪੀਰੀਅੰਸ ਜ਼ੋਨ' ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।