ਅਮਲੋਹ, 12 ਫਰਵਰੀ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੋਕਾਂ ਲਈ ਵੱਡੀ ਸਹੂਲਤ ਕਰਾਰ ਦਿੰਦੇ ਹੋਏ ਅਮਲੋਹ ਤੋਂ 'ਆਪ' ਦੇ ਕੌਂਸਲਰ ਲਵਪ੍ਰੀਤ ਸਿੰਘ ਲਵੀ ਅਤੇ ਸੀਨੀਅਰ ਯੂਥ ਆਗੂ ਤਰਨਦੀਪ ਸਿੰਘ ਬਦੇਸ਼ਾਂ ਨੇ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇਕ ਅਹਿਮ ਕਦਮ ਹੈ, ਹਰ ਪਰਿਵਾਰ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਇਲਾਕੇ ਵਿਚ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਪਹਿਲ ਦੇ ਆਧਾਰ 'ਤੇ ਲੋਕਾਂ ਦੇ ਕਾਰਡ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਕੋਈ ਵੀ ਯੋਗ ਵਿਅਕਤੀ ਵਾਂਝਾ ਨਹੀਂ ਰਹੇਗਾ | ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਪੰਜਾਬ ਦੇ ਸਮੂਹਿਕ ਵਿਕਾਸ ਲਈ ਵੀ ਲਗਾਤਾਰ ਯਤਨ ਜਾਰੀ ਹਨ |