ਮੰਡੀ ਗੋਬਿੰਦਗੜ੍ਹ, 12 ਫਰਵਰੀ (ਇਕਬਾਲਦੀਪ ਸੰਧੂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸੰਸਥਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਦੌਰਾਨ ਅਸ਼ੋਕ ਕੁਮਾਰ ਨੂੰ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਚੁਣੇ ਜਾਣ ਉਪਰੰਤ ਅਸ਼ੋਕ ਕੁਮਾਰ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ ਅਤੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਰਿਆਂ ਦੀ ਸਲਾਹ ਨਾਲ ਕਾਰਜਕਰਨੀ ਮੈਂਬਰਾਂ ਦੀ ਚੋਣ ਕੀਤੀ | ਜਿਸ ਵਿਚ ਹਰਮਿੰਦਰ ਸਿੰਘ ਭਾਟੀਆ ਨੂੰ ਸੀਨੀਅਰ ਵਾਈਸ ਪ੍ਰਧਾਨ, ਧਰਮਪਾਲ ਸਿੰਘ ਨੂੰ ਮੀਤ ਪ੍ਰਧਾਨ, ਵਿਦਿਆ ਸਾਗਰ ਨੂੰ ਜਨਰਲ ਸਕੱਤਰ, ਵਿਨੋਦ ਕੁਮਾਰ ਨੂੰ ਜੁਆਇੰਟ ਸਕੱਤਰ, ਰਵਿੰਦਰ ਕੁਮਾਰ ਕੌਸ਼ਲ ਨੂੰ ਖ਼ਜ਼ਾਨਚੀ ਬਣਾਇਆ ਗਿਆ | ਇਸ ਤੋਂ ਇਲਾਵਾ ਸੁਰਿੰਦਰ ਸਿੰਘ ਬਾਵਾ, ਬੁੱਧ ਰਾਮ ਵਰਮਾ, ਲਾਲ ਚੰਦ ਵੈਦ ਸਹਾਇਕ ਨਿਯੁਕਤ ਕੀਤੇ ਗਏ | ਇਸ ਮੌਕੇ ਸਾਰੇ ਮੈਂਬਰਾਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੱਤੀ ਅਤੇ ਸੰਸਥਾ ਦੀ ਤਰੱਕੀ ਲਈ ਮਿਲ ਜੁਲ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ |