ਲਿੰਕਨ ਕਾਲਜ ਆਫ਼ ਲਾਅ 'ਚ ਭਾਰਤੀ ਨਿਆਂ ਪ੍ਰਣਾਲੀ ਦੀ ਪ੍ਰਤੀਕ ਨਿਆਂ ਦੀ ਮੂਰਤੀ ਕੀਤੀ ਸਥਾਪਿਤ
ਲਿੰਕਨ ਕਾਲਜ ਆਫ਼ ਲਾਅ ਵਿਚ ਨਿਆਂ ਦੀ ਮੂਰਤੀ ਸਥਾਪਿਤ ਕਰਨ ਸਮੇਂ ਡਾ. ਬੀ.ਕੇ. ਬਾਂਸਲ, ਜਸਟਿਸ ਪਰਮਜੀਤ ਸਿੰਘ ਧਾਲੀਵਾਲ, ਅਤੇ ਪ੍ਰੋ. ਭਰਤ, ਪਿ੍ੰਸੀਪਲ ਡਾ. ਹਰਮਨ ਸ਼ੇਰਗਿੱਲ ਤੇ ਹੋਰ ਸ਼ਖ਼ਸੀਅਤਾਂ | ਤਸਵੀਰ: ਕਰਨ
<br/>
13-02-2026
ਆਪਣੇ ਸੰਬੋਧਨ ਵਿਚ ਡਾ. ਬੀ.ਕੇ. ਬਾਂਸਲ ਨੇ ਕਿਹਾ ਕਿ ਲੇਡੀ ਜਸਟਿਸ ਦੀ ਮੂਰਤੀ ਕਾਨੂੰਨ ਦੇ ਵਿਦਿਆਰਥੀਆਂ ਨੂੰ ਨਿਆਂ, ਸੱਚਾਈ ਅਤੇ ਇਮਾਨਦਾਰੀ ਦੇ ਮਾਰਗ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ | ਕਾਲਜ ਦੇ ਪਿ੍ੰਸੀਪਲ ਡਾ. ਹਰਮਨ ਸ਼ੇਰਗਿੱਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਮੂਰਤੀ ਕਾਲਜ ਦੇ ਵਿਦਿਆਰਥੀਆਂ ਵਿਚ ਨੈਤਿਕ ਮੁੱਲ ਅਤੇ ਕਾਨੂੰਨੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰੇਗੀ | ਉਨ੍ਹਾਂ ਸਮਾਗਮ ਵਿਚ ਪੁੱਜੀਆਂ ਨਾਮੀ ਸ਼ਖ਼ਸੀਅਤਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਕਾਨੂੰਨ ਦੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ | ਇਸ ਸਮਾਗਮ ਵਿਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਭੱਟੀ ਤੋਂ ਇਲਾਵਾ ਕਾਲਜ ਅਧਿਆਪਕ, ਵਿਦਿਆਰਥੀ, ਵਕੀਲ ਅਤੇ ਹੋਰ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ |