23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ 'ਚ ਨਵੀਂ ਕਮੇਟੀ ਦੀ ਚੋਣ, ਅਸ਼ੋਕ ਕੁਮਾਰ ਬਣੇ ਪ੍ਰਧਾਨ

ਅਜੀਤ ਡੈਸਕ 13-02-2026
ਮੰਡੀ ਗੋਬਿੰਦਗੜ੍ਹ, 12 ਫਰਵਰੀ (ਇਕਬਾਲਦੀਪ ਸੰਧੂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸੰਸਥਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਦੌਰਾਨ ਅਸ਼ੋਕ ਕੁਮਾਰ ਨੂੰ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਚੁਣੇ ਜਾਣ ਉਪਰੰਤ ਅਸ਼ੋਕ ਕੁਮਾਰ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ ਅਤੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਰਿਆਂ ਦੀ ਸਲਾਹ ਨਾਲ ਕਾਰਜਕਰਨੀ ਮੈਂਬਰਾਂ ਦੀ ਚੋਣ ਕੀਤੀ | ਜਿਸ ਵਿਚ ਹਰਮਿੰਦਰ ਸਿੰਘ ਭਾਟੀਆ ਨੂੰ ਸੀਨੀਅਰ ਵਾਈਸ ਪ੍ਰਧਾਨ, ਧਰਮਪਾਲ ਸਿੰਘ ਨੂੰ ਮੀਤ ਪ੍ਰਧਾਨ, ਵਿਦਿਆ ਸਾਗਰ ਨੂੰ ਜਨਰਲ ਸਕੱਤਰ, ਵਿਨੋਦ ਕੁਮਾਰ ਨੂੰ ਜੁਆਇੰਟ ਸਕੱਤਰ, ਰਵਿੰਦਰ ਕੁਮਾਰ ਕੌਸ਼ਲ ਨੂੰ ਖ਼ਜ਼ਾਨਚੀ ਬਣਾਇਆ ਗਿਆ | ਇਸ ਤੋਂ ਇਲਾਵਾ ਸੁਰਿੰਦਰ ਸਿੰਘ ਬਾਵਾ, ਬੁੱਧ ਰਾਮ ਵਰਮਾ, ਲਾਲ ਚੰਦ ਵੈਦ ਸਹਾਇਕ ਨਿਯੁਕਤ ਕੀਤੇ ਗਏ | ਇਸ ਮੌਕੇ ਸਾਰੇ ਮੈਂਬਰਾਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੱਤੀ ਅਤੇ ਸੰਸਥਾ ਦੀ ਤਰੱਕੀ ਲਈ ਮਿਲ ਜੁਲ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ |
ਪਿਛਲੀ ਖ਼ਬਰ ਪਿਉ-ਪੁੱਤਰ ਨੂੰ ਪਹਿਲਾਂ ਦੁਕਾਨ 'ਚ ਬੰਦ ਕੀਤਾ ਫੇਰ ਕੀਤੀ ਕੁੱਟਮਾਰ ਅਗਲੀ ਖ਼ਬਰ ਲਿੰਕਨ ਕਾਲਜ ਆਫ਼ ਲਾਅ 'ਚ ਭਾਰਤੀ ਨਿਆਂ ਪ੍ਰਣਾਲੀ ਦੀ ਪ੍ਰਤੀਕ ਨਿਆਂ ਦੀ ਮੂਰਤੀ ਕੀਤੀ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।