23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਿਜ ਪਾਠ ਤੇ ਅੰਮਿ੍ਤ ਸੰਚਾਰ ਲਹਿਰ ਨੂੰ ਕਰੇਗੀ ਪ੍ਰਚੰਡ-ਮੁੱਖ ਸਕੱਤਰ

ਅਜੀਤ ਡੈਸਕ 13-02-2026
ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ | ਜਿਸ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਿਚ ਕੀਤੀ ਗਈ | ਇਸ ਦੌਰਾਨ ਫ਼ੈਸਲਾ ਕੀਤਾ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਨਾਲ ਸਹਿਯੋਗ ਕਰਕੇ ਜਿੱਥੇ ਸੰਗਤਾਂ ਨੂੰ ਸਹਿਜ ਪਾਠ ਦਿ੍ੜ੍ਹ ਕਰਵਾਏਗੀ, ਉੱਥੇ ਹੀ ਅੰਮਿ੍ਤ ਸੰਚਾਰ ਦੀ ਲਹਿਰ ਨੂੰ ਵੀ ਪ੍ਰਚੰਡ ਰੂਪ ਵਿਚ ਚਲਾਇਆ ਜਾਵੇਗਾ | ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਜਿੱਥੇ ਸ਼ਤਾਬਦੀਆਂ ਅਤੇ ਨਿਰੰਤਰ ਚੱਲਦੇ ਧਾਰਮਿਕ ਸਮਾਗਮਾਂ, ਸੈਮੀਨਾਰਾਂ ਵਿਚ ਪ੍ਰਚੰਡ ਕਰ ਰਹੀ ਹੈ, ਉੱਥੇ ਹੀ ਇਸ ਲਹਿਰ ਨੂੰ ਪਿੰਡ ਪੱਧਰ ਤੱਕ ਵੀ ਪਹੁੰਚਾਇਆ ਜਾਵੇਗਾ | ਇਕੱਤਰਤਾ ਵਿਚ ਉਨ੍ਹਾਂ ਧਾਰਮਿਕ ਅਸਥਾਨਾਂ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਦੁਆਰਾ ਬਹਿਰ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਮਿਲਾਪਸਰ ਸਾਹਿਬ ਘੜਾਮ, ਗੁਰਦੁਆਰਾ ਸਿੰਘ ਸਭਾ ਭਾਂਖਰ, ਗੁਰਦੁਆਰਾ ਸਿੰਘ ਸਭਾ ਘੱਗਾ, ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਹਿਜ ਪਾਠ ਸੰਗਤਾਂ ਨੂੰ ਦਿ੍ੜ੍ਹ ਕਰਵਾਇਆ ਜਾਵੇਗਾ ਅਤੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਉਣ ਲਈ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਸੰਚਾਲਕ ਸਤਨਾਮ ਸਿੰਘ ਸਲੋਪੁਰੀ ਨੇ ਕਿਹਾ ਕਿ ਸਾਡੇ ਵਲੋਂ ਸਹਿਜ ਪਾਠ ਸੇਵਾ ਲਹਿਰ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਿੱਤਨੇਮੀ ਕਿਵੇਂ ਬਣੀਏ? ਸੰਥਿਆ ਕਰਵਾਉਣ ਦਾ ਉਪਰਾਲਾ, ਆਨਲਾਈਨ ਸੰਖਿਆ, ਮੁਹਾਰਣੀ, ਗੁਰਬਾਣੀ ਦਾ ਸੰਕਲਪ ਕਿਵੇਂ ਪੈਦਾ ਹੋਵੇ ਵਰਗੇ ਵਿਸ਼ਿਆਂ ਨੂੰ ਲੈ ਕੇ ਸਕੂਲਾਂ ਵਿਚ ਵਰਕਸ਼ਾਪ, ਕਾਲਜਾਂ ਤੇ ਯੂਨੀਵਰਸਿਟੀ ਵਿਚ ਪਹੁੰਚ ਕਰਕੇ ਸਹਿਜ ਪਾਠ ਦਿ੍ੜ੍ਹ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇਸ ਮਹਾਨ ਉਪਰਾਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਲਿਜਾਉਣ ਦਾ ਸੰਕਲਪ ਕੀਤਾ ਗਿਆ ਹੈ | ਮੀਤ ਸਕੱਤਰ ਸੁਖਬੀਰ ਸਿੰਘ ਨੇ ਪੁੱਜੇ ਪ੍ਰਚਾਰਕ ਤੇ ਢਾਡੀ ਕਵੀਸ਼ਰ ਤੇ ਗੁਰਦੁਆਰਾ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਇੰਚਾਰਜ ਭੋਲਾ ਸਿੰਘ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ, ਜਗਜੀਤ ਸਿੰਘ ਇੰਚਾਰਜ ਮਾਲਵਾ ਜ਼ੋਨ, ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਭਾਗ ਸਿੰਘ ਆਦਿ ਨੇ ਸ਼ਿਰਕਤ ਕੀਤੀ ਗਈ |
ਪਿਛਲੀ ਖ਼ਬਰ ਬਿਜਲੀ ਬੋਰਡ ਸਰਹਿੰਦ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 16 ਨੂੰ -ਢੀਂਡਸਾ ਅਗਲੀ ਖ਼ਬਰ ਪਿਉ-ਪੁੱਤਰ ਨੂੰ ਪਹਿਲਾਂ ਦੁਕਾਨ 'ਚ ਬੰਦ ਕੀਤਾ ਫੇਰ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।