ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਸਰਹਿੰਦ ਤੇ 66 ਕੇ.ਵੀ ਗਰਿੱਡ ਸਰਹਿੰਦ ਦੇ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 16 ਫਰਵਰੀ ਦਿਨ ਸੋਮਵਾਰ ਨੂੰ ਪਾਏ ਜਾਣਗੇ | ਜਾਣਕਾਰੀ ਦਿੰਦਿਆਂ ਵਿਭਾਗ ਦੇ ਐਕਸੀਅਨ ਅਮਨਦੀਪ ਸਿੰਘ ਢੀਂਡਸਾ ਤੇ ਐੱਸ.ਡੀ.ਓ. ਦਿਹਾਤੀ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਵਲੋਂ ਹਰ ਸਾਲ ਸਰਬੱਤ ਦੇ ਭਲੇ ਤੇ ਮੁਲਾਜ਼ਮਾਂ ਦੀ ਤੰਦਰੁਸਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਤੇ ਉਪਰੰਤ ਕੀਰਤਨੀ ਜਥਿਆਂ ਦੁਆਰਾ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਂਦਾ ਹੈ ਅਤੇ ਮੁਲਾਜ਼ਮਾਂ ਦੁਆਰਾ ਸੰਗਤਾਂ ਲਈ ਅਟੁੱਟ ਲੰਗਰ ਵੀ ਵਰਤਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ 'ਚ ਜਿੱਥੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰੀ ਲਗਵਾਉਣਗੇ, ਉੱਥੇ ਹੀ ਵੱਡੀ ਗਿਣਤੀ 'ਚ ਇਲਾਕਾ ਵਾਸੀ ਵੀ ਸ਼ਾਮਿਲ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਜੇ.ਈ. ਵਨ, ਅਵਤਾਰ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਜੇ.ਈ. ਮਨਦੀਪ ਸਿੰਘ ਮਾਜਰੀ ਸੋਢੀਆਂ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |