23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀ ਨਵੀਨਤਾ ਨੂੰ ਪ੍ਰਦਰਸ਼ਿਤ ਕਰਨ ਵਾਲੀ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 13-02-2026
ਅਮਲੋਹ, 12 ਫਰਵਰੀ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਲੋਂ ਵਿਦਿਆਰਥੀਆਂ ਦੀ ਨਵੀਨਤਾ ਅਤੇ ਸਿਰਜਣਾਤਮਿਕਤਾ ਨੂੰ ਉਜਾਗਰ ਕਰਨ ਲਈ ਇਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ ਅਤੇ ਭਾਸ਼ਾਈ ਵਿਸ਼ਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੇ ਪ੍ਰੋਜੈਕਟਾਂ ਅਤੇ ਕਾਰਜਸ਼ੀਲ ਮਾਡਲਾਂ ਦੀ ਵਿਸ਼ਾਲ ਸ਼੍ਰੇਣੀ ਪੇਸ਼ ਕੀਤੀ ਗਈ, ਜਿਸ ਨੇ ਦਰਸ਼ਕਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ | ਵਿਗਿਆਨ ਸੈਕਸ਼ਨ ਵਿਚ ਹੀਮੋਡਾਇਲਿਸਿਸ, ਆਫ਼ਤ ਪ੍ਰਬੰਧਨ ਅਤੇ ਕਾਰਬਨ ਸੋਖਕ ਵਰਗੇ ਮਾਡਲਾਂ ਨੇ ਵਿਦਿਆਰਥੀਆਂ ਦੀ ਵਿਗਿਆਨਕ ਸਮਝ ਨੂੰ ਦਰਸਾਇਆ, ਜਦਕਿ ਗਣਿਤ ਪ੍ਰਦਰਸ਼ਨੀਆਂ ਵਿਚ ਥੇਲਸ ਦਾ ਸਿਧਾਂਤ, ਬੀਜਗਣਿਤ ਪਛਾਣ ਅਤੇ ਜਿਓਮੈਟਿ੍ਕ ਆਕਾਰਾਂ ਨੂੰ ਰੁਚਿਕਰ ਢੰਗ ਨਾਲ ਪੇਸ਼ ਕੀਤਾ ਗਿਆ | ਸਮਾਜਿਕ ਵਿਗਿਆਨ ਦੇ ਮਾਡਲਾਂ ਨੇ ਇਤਿਹਾਸਿਕ ਵਿਸ਼ਿਆਂ, ਬਵੰਡਰਾਂ ਅਤੇ ਸੱਭਿਆਚਾਰਕ ਪੱਖਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਕਲਾਤਮਿਕ ਸੋਚ ਨੂੰ ਉਭਾਰਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਸੰਪੂਰਨ ਸਿੱਖਿਆ ਨੂੰ ਮਜ਼ਬੂਤ ਬਣਾਉਂਦੇ ਹਨ | ਸਕੂਲ ਦੀ ਪਿ੍ੰਸੀਪਲ ਇੰਦੂ ਸ਼ਰਮਾ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਿਰਜਣਾਤਮਿਕਤਾ ਦਾ ਪ੍ਰਤੀਬਿੰਬ ਹੈ | ਸਕੂਲ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ |
ਪਿਛਲੀ ਖ਼ਬਰ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਆਪਣੀ ਮੂਲ ਪੰਥਕ ਸੋਚ ਤੇ ਸੰਘਰਸ਼ੀ... ਅਗਲੀ ਖ਼ਬਰ ਬਿਜਲੀ ਬੋਰਡ ਸਰਹਿੰਦ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 16 ਨੂੰ -ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।